Jeremiah 3:12 in Panjabi 12 ਜਾਹ,ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ,- ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ ।
Other Translations King James Version (KJV) Go and proclaim these words toward the north, and say, Return, thou backsliding Israel, saith the LORD; and I will not cause mine anger to fall upon you: for I am merciful, saith the LORD, and I will not keep anger for ever.
American Standard Version (ASV) Go, and proclaim these words toward the north, and say, Return, thou backsliding Israel, saith Jehovah; I will not look in anger upon you; for I am merciful, saith Jehovah, I will not keep `anger' for ever.
Bible in Basic English (BBE) Go, and give out these words to the north, and say, Come back, O Israel, though you have been turned away from me, says the Lord; my face will not be against you in wrath: for I am full of mercy, says the Lord, I will not be angry for ever.
Darby English Bible (DBY) Go and proclaim these words toward the north, and say, Return, thou backsliding Israel, saith Jehovah: I will not make my face dark upon you; for I am merciful, saith Jehovah; I will not keep [anger] for ever.
World English Bible (WEB) Go, and proclaim these words toward the north, and say, Return, you backsliding Israel, says Yahweh; I will not look in anger on you; for I am merciful, says Yahweh, I will not keep [anger] forever.
Young's Literal Translation (YLT) Go, and thou hast proclaimed these words toward the north, and hast said, Turn back, O backsliding Israel, An affirmation of Jehovah! I cause not Mine anger to fall upon you, For I `am' kind, an affirmation of Jehovah, I watch not to the age.
Cross Reference Deuteronomy 4:29 in Panjabi 29 ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ ।
Deuteronomy 30:2 in Panjabi 2 ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
2 Kings 15:29 in Panjabi 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ-ਬੈਤ-ਮਆਕਾਹ, ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ ।
2 Kings 17:6 in Panjabi 6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ ।
2 Kings 17:23 in Panjabi 23 ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ । ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ ।
2 Kings 18:1 in Panjabi 1 ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ ।
2 Chronicles 30:9 in Panjabi 9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
Psalm 79:5 in Panjabi 5 ਹੇ ਯਹੋਵਾਹ, ਕਦ ਤੱਕ ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ ?
Psalm 86:5 in Panjabi 5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 103:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ।
Psalm 103:17 in Panjabi 17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
Psalm 145:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ ।
Proverbs 28:13 in Panjabi 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ ।
Isaiah 44:22 in Panjabi 22 ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 3:5 in Panjabi 5 ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ ।
Jeremiah 3:7 in Panjabi 7 ਤਾਂ ਮੈਂ ਆਖਿਆ, ਇਹ ਸਭ ਕੁੱਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ
Jeremiah 3:14 in Panjabi 14 ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ,ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ ।
Jeremiah 3:18 in Panjabi 18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ ।
Jeremiah 3:22 in Panjabi 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ । ਵੇਖ,ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ ।
Jeremiah 4:1 in Panjabi 1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ । ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
Jeremiah 23:8 in Panjabi 8 ਪਰ “ ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ “ । ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ ।
Jeremiah 30:11 in Panjabi 11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Jeremiah 33:26 in Panjabi 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ ।
Ezekiel 33:11 in Panjabi 11 ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ । ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ ! ਤੁਸੀਂ ਕਿਉਂ ਮਰੋਗੇ ?
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Hosea 6:1 in Panjabi 1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ ।
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Hosea 14:1 in Panjabi 1 ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।