Jeremiah 3:14 in Panjabi 14 ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ,ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ ।
Other Translations King James Version (KJV) Turn, O backsliding children, saith the LORD; for I am married unto you: and I will take you one of a city, and two of a family, and I will bring you to Zion:
American Standard Version (ASV) Return, O backsliding children, saith Jehovah; for I am a husband unto you: and I will take you one of a city, and two of a family, and I will bring you to Zion:
Bible in Basic English (BBE) Come back, O children who are turned away, says the Lord; for I am a husband to you, and I will take you, one from a town and two from a family, and will make you come to Zion;
Darby English Bible (DBY) Return, backsliding children, saith Jehovah; for I am a husband unto you, and I will take you, one of a city, and two of a family, and I will bring you to Zion.
World English Bible (WEB) Return, backsliding children, says Yahweh; for I am a husband to you: and I will take you one of a city, and two of a family, and I will bring you to Zion:
Young's Literal Translation (YLT) Turn back, O backsliding sons, An affirmation of Jehovah. For I have ruled over you, And taken you one of a city, and two of a family, And have brought you to Zion,
Cross Reference Isaiah 1:9 in Panjabi 9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੂੰਦ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ ਅਤੇ ਅਮੂਰਾਹ ਜਿਹੇ ਹੋ ਜਾਂਦੇ ।
Isaiah 6:13 in Panjabi 13 ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ੍ਹ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ । ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ ।
Isaiah 10:22 in Panjabi 22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ । ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ ।
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 17:6 in Panjabi 6 ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ ।
Isaiah 24:13 in Panjabi 13 ਧਰਤੀ ਉੱਤੇ ਦੇਸ-ਦੇਸ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ ਖੂੰਧ ਚੁਗਣਾ ।
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ ।
Jeremiah 2:19 in Panjabi 19 ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਭਈ ਤੈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈ ਨਹੀਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 3:8 in Panjabi 8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ
Jeremiah 23:3 in Panjabi 3 ਮੈਂ ਆਪਣੇ ਇੱਜੜ ਦੇ ਬੱਕੀਏ ਉਹਨਾਂ ਦੇਸਾਂ ਵਿੱਚੋਂ ਇੱਕਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ । ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 31:32 in Panjabi 32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜਿਆ ਭਈ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ
Ezekiel 34:11 in Panjabi 11 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ ।
Hosea 2:19 in Panjabi 19 ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Romans 9:27 in Panjabi 27 ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁੱਝ ਹੀ ਹਿੱਸਾ ਬਚਾਇਆ ਜਾਵੇਗਾ ।
Romans 11:4 in Panjabi 4 ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ ? ਇਹ, ਕੀ ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ ।