Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ । 
             
         
		Other Translations King James Version (KJV) Therefore fear thou not, O my servant Jacob, saith the LORD; neither be dismayed, O Israel: for, lo, I will save thee from afar, and thy seed from the land of their captivity; and Jacob shall return, and shall be in rest, and be quiet, and none shall make him afraid.
American Standard Version (ASV) Therefore fear thou not, O Jacob my servant, saith Jehovah; neither be dismayed, O Israel: for, lo, I will save thee from afar, and thy seed from the land of their captivity; and Jacob shall return, and shall be quiet and at ease, and none shall make him afraid.
Bible in Basic English (BBE) So have no fear, O Jacob, my servant, says the Lord; and do not be troubled, O Israel: for see, I will make you come back from far away, and your seed from the land where they are prisoners; and Jacob will come back, and will be quiet and at peace, and no one will give him cause for fear.
Darby English Bible (DBY) And thou, my servant Jacob, fear not, saith Jehovah; neither be dismayed, O Israel: for behold, I will save thee from afar, and thy seed from the land of their captivity; and Jacob shall return, and shall be in rest, and at ease, and none shall make [him] afraid.
World English Bible (WEB) Therefore don't you be afraid, O Jacob my servant, says Yahweh; neither be dismayed, Israel: for, behold, I will save you from afar, and your seed from the land of their captivity; and Jacob shall return, and shall be quiet and at ease, and none shall make him afraid.
Young's Literal Translation (YLT) And thou, be not afraid, My servant Jacob, An affirmation of Jehovah, Nor be affrighted, O Israel, For, lo, I am saving thee from afar, And thy seed from the land of their captivity, And Jacob hath turned back and rested, And is quiet, and there is none troubling.
		 
	 
	Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ । 
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “ 
Isaiah 35:9 in Panjabi 9 ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ । 
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ । 
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ । 
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ । 
Isaiah 46:11 in Panjabi 11 ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ । ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ । 
Isaiah 46:13 in Panjabi 13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ । 
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ । 
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ । 
Isaiah 60:4 in Panjabi 4 ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ । 
Jeremiah 3:18 in Panjabi 18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ । 
Jeremiah 23:3 in Panjabi 3 ਮੈਂ ਆਪਣੇ ਇੱਜੜ ਦੇ ਬੱਕੀਏ ਉਹਨਾਂ ਦੇਸਾਂ ਵਿੱਚੋਂ ਇੱਕਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ । ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ 
Jeremiah 23:6 in Panjabi 6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਿਯਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ । 
Jeremiah 23:8 in Panjabi 8 ਪਰ “ ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ “ । ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ । 
Jeremiah 29:14 in Panjabi 14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ । ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ । 
Jeremiah 30:3 in Panjabi 3 ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜਾ ਕਰਨਗੇ । 
Jeremiah 33:16 in Panjabi 16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ । 
Jeremiah 46:27 in Panjabi 27 ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ । ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ । 
Ezekiel 16:52 in Panjabi 52 ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ । ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ । 
Ezekiel 34:25 in Panjabi 25 ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ । ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ । 
Ezekiel 38:11 in Panjabi 11 ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ । ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ । 
Hosea 2:18 in Panjabi 18 ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ । 
Micah 4:3 in Panjabi 3 ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ । ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ । 
Zephaniah 3:15 in Panjabi 15 ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ । 
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ । 
Zechariah 3:10 in Panjabi 10 ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ । 
Zechariah 8:4 in Panjabi 4 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ 
John 12:15 in Panjabi 15 “ਸੀਯੋਨ ਦੀ ਬੇਟੀ ਨਾ ਡਰ ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ ।”