Jeremiah 30:14 in Panjabi 14 ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ । 
             
         
		Other Translations King James Version (KJV) All thy lovers have forgotten thee; they seek thee not; for I have wounded thee with the wound of an enemy, with the chastisement of a cruel one, for the multitude of thine iniquity; because thy sins were increased.
American Standard Version (ASV) All thy lovers have forgotten thee; they seek thee not: for I have wounded thee with the wound of an enemy, with the chastisement of a cruel one, for the greatness of thine iniquity, because thy sins were increased.
Bible in Basic English (BBE) Your lovers have no more thought for you, they go after you no longer; for I have given you the wound of a hater, even cruel punishment;
Darby English Bible (DBY) All thy lovers have forgotten thee; they seek thee not. For I have smitten thee with the stroke of an enemy, with the chastisement of a cruel one, for the greatness of thine iniquity: thy sins are manifold.
World English Bible (WEB) All your lovers have forgotten you; they don't seek you: for I have wounded you with the wound of an enemy, with the chastisement of a cruel one, for the greatness of your iniquity, because your sins were increased.
Young's Literal Translation (YLT) all loving thee have forgotten thee, Thee they do not seek, For with the stroke of an enemy I smote thee, The chastisement of a fierce one, Because of the abundance of thy iniquity, Mighty have been thy sins!
		 
	 
	Cross Reference Job 13:24 in Panjabi 24 ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ ? 
Job 16:9 in Panjabi 9 ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ । 
Job 19:11 in Panjabi 11 ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ ! 
Job 30:21 in Panjabi 21 ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ ! 
Psalm 90:7 in Panjabi 7 ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ । 
Jeremiah 2:36 in Panjabi 36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ । 
Jeremiah 4:30 in Panjabi 30 ਤੂੰ ਹੇ ਉਜਾੜੀਏ, ਕੀ ਕਰਦੀ ਹੈਂ ? ਭਾਵੇਂ ਤੂੰ ਸੂਹਾ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਧਗੜੇ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ । 
Jeremiah 5:6 in Panjabi 6 ਇਸ ਲਈ ਜੰਗਲ ਦਾ ਬਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ,- ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ । 
Jeremiah 6:23 in Panjabi 23 ਉਹ ਧਣੁਖ ਅਤੇ ਬਰਛਾ ਫੜਦੇ ਹਨ, ਉਹ ਜ਼ਾਲਮ ਅਤੇ ਬੇਰਹਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ ! 
Jeremiah 22:20 in Panjabi 20 ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ ! 
Jeremiah 22:22 in Panjabi 22 ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ । ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ ! 
Jeremiah 30:15 in Panjabi 15 ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ । 
Jeremiah 38:22 in Panjabi 22 ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ । ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ । 
Lamentations 1:2 in Panjabi 2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ । 
Lamentations 1:19 in Panjabi 19 ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ । 
Lamentations 2:4 in Panjabi 4 ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ । 
Ezekiel 9:8 in Panjabi 8 ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ ! ਹੇ ਪ੍ਰਭੂ ਯਹੋਵਾਹ ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ ? 
Ezekiel 23:9 in Panjabi 9 ਇਸ ਲਈ ਮੈਂ ਉਹ ਨੂੰ ਉਸ ਦੇ ਯਾਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਤ ਸੀ । 
Ezekiel 23:22 in Panjabi 22 ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਯਾਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ । 
Hosea 2:5 in Panjabi 5 ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ ! 
Hosea 2:10 in Panjabi 10 ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ ! 
Hosea 5:14 in Panjabi 14 ਮੈਂ ਤਾਂ ਆਫਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ । 
Revelation 17:12 in Panjabi 12 ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ ।