Jeremiah 30:17 in Panjabi 17 ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ ਅਛੂਤ “ ਆਖਿਆ ਹੈ, “ ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ ! “ 
             
         
		Other Translations King James Version (KJV) For I will restore health unto thee, and I will heal thee of thy wounds, saith the LORD; because they called thee an Outcast, saying, This is Zion, whom no man seeketh after.
American Standard Version (ASV) For I will restore health unto thee, and I will heal thee of thy wounds, saith Jehovah; because they have called thee an outcast, `saying', It is Zion, whom no man seeketh after.
Bible in Basic English (BBE) For I will make you healthy again and I will make you well from your wounds, says the Lord; because they have given you the name of an outlaw, saying, It is Zion cared for by no man.
Darby English Bible (DBY) For I will apply a bandage unto thee, and I will heal thee of thy wounds, saith Jehovah; for they have called thee an outcast: This is Zion that no man seeketh after.
World English Bible (WEB) For I will restore health to you, and I will heal you of your wounds, says Yahweh; because they have called you an outcast, [saying], It is Zion, whom no man seeks after.
Young's Literal Translation (YLT) For I increase health to thee, And from thy strokes I do heal thee, An affirmation of Jehovah, For `Outcast' they have called to thee, `Zion it `is', there is none seeking for her.'
		 
	 
	Cross Reference Exodus 15:26 in Panjabi 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ । 
Nehemiah 4:1 in Panjabi 1 ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖੌਲ ਉਡਾਉਣ ਲੱਗਾ । 
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ । 
Psalm 23:3 in Panjabi 3 ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿਤ ਮੇਰੀ ਅਗਵਾਈ ਕਰਦਾ ਹੈ । 
Psalm 44:13 in Panjabi 13 ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ । 
Psalm 79:9 in Panjabi 9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ । 
Psalm 103:3 in Panjabi 3 ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ । 
Psalm 107:20 in Panjabi 20 ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ । 
Isaiah 11:12 in Panjabi 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ । 
Isaiah 30:26 in Panjabi 26 ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ । 
Jeremiah 3:22 in Panjabi 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ । ਵੇਖ,ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ । 
Jeremiah 8:22 in Panjabi 22 ਕੀ ਗਿਲਾਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ ? ਕੀ ਉੱਥੇ ਕੋਈ ਤਬੀਬ ਨਹੀਂ ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ ? । 
Jeremiah 30:13 in Panjabi 13 ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ ਦਾਰੂ ਨਹੀਂ । 
Jeremiah 33:6 in Panjabi 6 ਵੇਖੋ, ਮੈਂ ਏਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਂਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ 
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ । 
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “ 
Ezekiel 34:16 in Panjabi 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ । 
Ezekiel 35:12 in Panjabi 12 ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ । 
Ezekiel 36:2 in Panjabi 2 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ ! ਉੱਚੇ ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ । 
Ezekiel 36:20 in Panjabi 20 ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ । 
Hosea 6:1 in Panjabi 1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ । 
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ । 
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l 
Revelation 22:2 in Panjabi 2 ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਆਪਣਾ ਫਲ ਮਹੀਨਾ ਮਹੀਨਾ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ ।