Jeremiah 30:19 in Panjabi 19 ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ । 
             
         
		Other Translations King James Version (KJV) And out of them shall proceed thanksgiving and the voice of them that make merry: and I will multiply them, and they shall not be few; I will also glorify them, and they shall not be small.
American Standard Version (ASV) And out of them shall proceed thanksgiving and the voice of them that make merry: and I will multiply them, and they shall not be few; I will also glorify them, and they shall not be small.
Bible in Basic English (BBE) And from them will go out praise and the sound of laughing: and I will make them great in number, and they will not become less; and I will give them glory, and they will not be small.
Darby English Bible (DBY) And out of them shall proceed thanksgiving, and the voice of them that make merry: and I will multiply them, and they shall not be diminished; and I will honour them, and they shall not be small.
World English Bible (WEB) Out of them shall proceed thanksgiving and the voice of those who make merry: and I will multiply them, and they shall not be few; I will also glorify them, and they shall not be small.
Young's Literal Translation (YLT) And gone forth from them hath thanksgiving, And the voice of playful ones, And I have multiplied them and they are not few, And made them honourable, and they are not small.
		 
	 
	Cross Reference Ezra 3:10 in Panjabi 10 ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਤਸਤ ਕਰਨ । 
Ezra 6:22 in Panjabi 22 ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ । 
Nehemiah 8:12 in Panjabi 12 ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ । 
Nehemiah 8:17 in Panjabi 17 ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰੇਲੀਆਂ ਨੇ ਅਜਿਹਾ ਨਹੀਂ ਕੀਤਾ ਸੀ । ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ । 
Nehemiah 12:43 in Panjabi 43 ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ । ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ । 
Psalm 53:6 in Panjabi 6 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ ਬਾਗ ਅਤੇ ਇਸਰਾਏਲ ਅਨੰਦ ਹੋਵੇਗਾ । 
Psalm 126:1 in Panjabi 1 ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ ! 
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ । 
Isaiah 27:6 in Panjabi 6 ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ । 
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ । 
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ । 
Isaiah 51:11 in Panjabi 11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਲੈਣ ਦਾ ਅੰਤ ਹੋ ਜਾਵੇਗਾ । 
Isaiah 52:9 in Panjabi 9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ । 
Isaiah 60:9 in Panjabi 9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ । 
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ । 
Isaiah 60:22 in Panjabi 22 ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ । 
Isaiah 62:2 in Panjabi 2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ । 
Jeremiah 31:4 in Panjabi 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿਕਲੇਂਗੀ 
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ । 
Jeremiah 31:27 in Panjabi 27 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ 
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ । 
Jeremiah 33:22 in Panjabi 22 ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ । 
Ezekiel 36:10 in Panjabi 10 ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ । ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ । 
Ezekiel 36:37 in Panjabi 37 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ । 
Ezekiel 37:26 in Panjabi 26 ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ । ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ । 
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ ! 
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ । 
Zechariah 8:4 in Panjabi 4 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ 
Zechariah 8:19 in Panjabi 19 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ । ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਤੀ ਨਾਲ ਪਿਆਰ ਕਰੋ । 
Zechariah 9:13 in Panjabi 13 ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਗੂੰ ਝੁਕਾਇਆ ਹੈ ਅਤੇ ਅਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ । 
Zechariah 10:8 in Panjabi 8 ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ । 
Zechariah 12:8 in Panjabi 8 ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ । 
John 17:22 in Panjabi 22 ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ । ਜਿਵੇਂ ਕਿ ਅਸੀਂ ਇੱਕ ਹਾਂ । 
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।