Jeremiah 30:24 in Panjabi 24 ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ । ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ । 
             
         
		Other Translations King James Version (KJV) The fierce anger of the LORD shall not return, until he hath done it, and until he have performed the intents of his heart: in the latter days ye shall consider it.
American Standard Version (ASV) The fierce anger of Jehovah shall not return, until he have executed, and till he have performed the intents of his heart: in the latter days ye shall understand it.
Bible in Basic English (BBE) The wrath of the Lord will not be turned back till he has done, till he has put into effect, the purposes of his heart: in days to come you will have full knowledge of this.
Darby English Bible (DBY) The fierce anger of Jehovah shall not return, until he have executed, and until he have performed the purposes of his heart. At the end of the days ye shall consider it.
World English Bible (WEB) The fierce anger of Yahweh shall not return, until he has executed, and until he have performed the intents of his heart: in the latter days you shall understand it.
Young's Literal Translation (YLT) The fierceness of the anger of Jehovah Doth not turn back till His doing, Yea, till His establishing the devices of His heart, In the latter end of the days we consider it!
		 
	 
	Cross Reference Genesis 49:1 in Panjabi 1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ । 
Numbers 24:14 in Panjabi 14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ । ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ । 
Deuteronomy 4:30 in Panjabi 30 ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ, 
Deuteronomy 31:29 in Panjabi 29 ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖਿਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ । “ 
1 Samuel 3:12 in Panjabi 12 ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ । 
Job 23:13 in Panjabi 13 ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ, 
Isaiah 14:24 in Panjabi 24 ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ, 
Isaiah 14:26 in Panjabi 26 ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ । 
Isaiah 46:11 in Panjabi 11 ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ । ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ । 
Jeremiah 4:8 in Panjabi 8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ । 
Jeremiah 4:28 in Panjabi 28 ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ । 
Jeremiah 23:20 in Panjabi 20 ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ । ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ । 
Jeremiah 48:47 in Panjabi 47 ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ । ਏਥੇ ਤੱਕ ਮੋਆਬ ਦਾ ਨਿਆਂ ਹੈ । 
Jeremiah 49:39 in Panjabi 39 ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਗ਼ੁਲਾਮੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ । 
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ । 
Ezekiel 21:5 in Panjabi 5 ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ । 
Ezekiel 38:16 in Panjabi 16 ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਅਖੀਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ । 
Daniel 2:28 in Panjabi 28 ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ । ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ । 
Daniel 10:14 in Panjabi 14 ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ । 
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ । 
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।