Jeremiah 30:3 in Panjabi 3 ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜਾ ਕਰਨਗੇ । 
             
         
		Other Translations King James Version (KJV) For, lo, the days come, saith the LORD, that I will bring again the captivity of my people Israel and Judah, saith the LORD: and I will cause them to return to the land that I gave to their fathers, and they shall possess it.
American Standard Version (ASV) For, lo, the days come, saith Jehovah, that I will turn again the captivity of my people Israel and Judah, saith Jehovah; and I will cause them to return to the land that I gave to their fathers, and they shall possess it.
Bible in Basic English (BBE) For see, the days are coming, says the Lord, when I will let the fate of my people Israel and Judah be changed, says the Lord: and I will make them come back to the land which I gave to their fathers, so that they may take it for their heritage.
Darby English Bible (DBY) For behold, the days come, saith Jehovah, when I will turn the captivity of my people Israel and Judah, saith Jehovah; and I will cause them to return to the land that I gave to their fathers, and they shall possess it.
World English Bible (WEB) For, behold, the days come, says Yahweh, that I will turn again the captivity of my people Israel and Judah, says Yahweh; and I will cause them to return to the land that I gave to their fathers, and they shall possess it.
Young's Literal Translation (YLT) For, lo, days are coming -- an affirmation of Jehovah -- and I have turned back `to' the captivity of My people Israel and Judah, said Jehovah, and I have caused them to turn back unto the land that I gave to their fathers, and they do possess it.'
		 
	 
	Cross Reference Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ । 
Ezra 3:1 in Panjabi 1 ਜਦੋਂ ਸੱਤਵਾਂ ਮਹੀਨਾ ਆਇਆ ਅਤੇ ਇਸਰਾਏਲੀ ਆਪੋ ਆਪਣੇ ਨਗਰਾਂ ਵਿੱਚ ਵੱਸ ਗਏ ਸਨ ਤਾਂ ਲੋਕ ਇੱਕ ਮਨ ਹੋ ਕੇ ਯਰੂਸ਼ਲਮ ਵਿੱਚ ਇਕੱਠੇ ਹੋਏ । 
Ezra 3:8 in Panjabi 8 ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ । 
Ezra 3:12 in Panjabi 12 ਪਰੰਤੂ ਜਾਜਕਾਂ ਅਤੇ ਲੇਵੀਆਂ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਵਿੱਚੋਂ ਬਹੁਤ ਸਾਰੇ ਬਜ਼ੁਰਗ ਲੋਕ, ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ, ਜਿਸ ਵੇਲੇ ਇਸ ਭਵਨ ਦੀ ਨੀਂਹ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਰੱਖੀ ਗਈ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ, ਅਤੇ ਬਹੁਤੇ ਅਨੰਦ ਹੋ ਕੇ ਉੱਚੇ ਸ਼ਬਦ ਨਾਲ ਲਲਕਾਰੇ । 
Psalm 53:6 in Panjabi 6 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ ਬਾਗ ਅਤੇ ਇਸਰਾਏਲ ਅਨੰਦ ਹੋਵੇਗਾ । 
Jeremiah 16:15 in Panjabi 15 ਸਗੋਂ “ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ । “ ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਸੀ । 
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ 
Jeremiah 23:7 in Panjabi 7 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ “ 
Jeremiah 27:11 in Panjabi 11 ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ । 
Jeremiah 27:22 in Panjabi 22 ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ । ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ । 
Jeremiah 29:14 in Panjabi 14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ । ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ । 
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ । 
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ । 
Jeremiah 31:23 in Panjabi 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਰਕਤ ਦੇਵੇ ! । 
Jeremiah 31:27 in Panjabi 27 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ 
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ 
Jeremiah 31:38 in Panjabi 38 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨਏਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ 
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ 
Jeremiah 32:44 in Panjabi 44 ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ । 
Jeremiah 33:7 in Panjabi 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ 
Jeremiah 33:14 in Panjabi 14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ 
Jeremiah 33:26 in Panjabi 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ । 
Ezekiel 20:42 in Panjabi 42 ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪਿਉ-ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ । 
Ezekiel 28:25 in Panjabi 25 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ । 
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ । 
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ । 
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ । 
Ezekiel 47:14 in Panjabi 14 ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ, ਜਿਸ ਦੇ ਬਾਰੇ ਮੈਂ ਸਹੁੰ ਖਾਧੀ ਕਿ ਤੁਹਾਡੇ ਪਿਉ-ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ । 
Joel 3:1 in Panjabi 1 ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ 
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ । 
Obadiah 1:19 in Panjabi 19 ਦੱਖਣ ਦੇ ਲੋਕ ਏਸਾਓ ਦੇ ਪਹਾੜ ਉੱਤੇ ਅਤੇ ਮੈਦਾਨ ਦੇ ਲੋਕ ਫ਼ਲਿਸਤੀਆਂ ਉੱਤੇ ਕਬਜ਼ਾ ਕਰਨਗੇ । ਉਹ ਅਫ਼ਰਾਈਮ ਦੇ ਮੈਦਾਨ ਅਤੇ ਸਾਮਰਿਯਾ ਦੇ ਮੈਦਾਨ ਉੱਤੇ ਕਬਜ਼ਾ ਕਰਨਗੇ । ਬਿਨਯਾਮੀਨ ਗਿਲਆਦ ਉੱਤੇ ਕਬਜ਼ਾ ਕਰੇਗਾ । 
Zephaniah 3:20 in Panjabi 20 ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ । 
Luke 17:22 in Panjabi 22 ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ । 
Luke 19:43 in Panjabi 43 ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ, 
Luke 21:6 in Panjabi 6 ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ । 
Hebrews 8:8 in Panjabi 8 ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,