Jeremiah 31:19 in Panjabi 19 ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ । 
             
         
		Other Translations King James Version (KJV) Surely after that I was turned, I repented; and after that I was instructed, I smote upon my thigh: I was ashamed, yea, even confounded, because I did bear the reproach of my youth.
American Standard Version (ASV) Surely after that I was turned, I repented; and after that I was instructed, I smote upon my thigh: I was ashamed, yea, even confounded, because I did bear the reproach of my youth.
Bible in Basic English (BBE) Truly, after I had been turned, I had regret for my ways; and after I had got knowledge, I made signs of sorrow: I was put to shame, truly, I was covered with shame, because I had to undergo the shame of my early years.
Darby English Bible (DBY) Surely after that I was turned, I repented; and after I knew myself, I smote upon [my] thigh. I was ashamed, yea, even confounded, for I bear the reproach of my youth.
World English Bible (WEB) Surely after that I was turned, I repented; and after that I was instructed, I struck on my thigh: I was ashamed, yes, even confounded, because I did bear the reproach of my youth.
Young's Literal Translation (YLT) For after my turning back I repented, And after my being instructed I struck on the thigh, I have been ashamed, I have also blushed, For I have borne the reproach of my youth.
		 
	 
	Cross Reference Leviticus 26:41 in Panjabi 41 ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ, 
Deuteronomy 30:2 in Panjabi 2 ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ, 
Deuteronomy 30:6 in Panjabi 6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ । 
Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ । 
Job 13:26 in Panjabi 26 ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ । 
Job 20:11 in Panjabi 11 ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ । 
Psalm 25:7 in Panjabi 7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ । ਹੇ ਯਹੋਵਾਹ,ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ । 
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ । 
Jeremiah 3:25 in Panjabi 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪਿਉ-ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ । 
Jeremiah 22:21 in Panjabi 21 ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ । ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ । 
Jeremiah 32:30 in Panjabi 30 ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ 
Ezekiel 6:9 in Panjabi 9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ । ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ । 
Ezekiel 16:61 in Panjabi 61 ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ । 
Ezekiel 20:43 in Panjabi 43 ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ । 
Ezekiel 21:12 in Panjabi 12 ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ । ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ । ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ, 
Ezekiel 23:3 in Panjabi 3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ । ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ । ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ । 
Ezekiel 36:26 in Panjabi 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ । 
Ezekiel 36:31 in Panjabi 31 ਤਦ ਤੁਸੀਂ ਆਪਣਿਆ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ । 
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ । 
Luke 15:17 in Panjabi 17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ । 
Luke 15:30 in Panjabi 30 ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ । 
Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ ! 
John 6:44 in Panjabi 44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ । ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ । 
Romans 6:21 in Panjabi 21 ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ ? 
2 Corinthians 7:10 in Panjabi 10 ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੌਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ । 
Ephesians 2:3 in Panjabi 3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ ! 
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ । 
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।