Jeremiah 31:32 in Panjabi 32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜਿਆ ਭਈ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ 
             
         
		Other Translations King James Version (KJV) Not according to the covenant that I made with their fathers in the day that I took them by the hand to bring them out of the land of Egypt; which my covenant they brake, although I was an husband unto them, saith the LORD:
American Standard Version (ASV) not according to the covenant that I made with their fathers in the day that I took them by the hand to bring them out of the land of Egypt; which my covenant they brake, although I was a husband unto them, saith Jehovah.
Bible in Basic English (BBE) Not like the agreement which I made with their fathers, on the day when I took them by the hand to be their guide out of the land of Egypt; which agreement was broken by them, and I gave them up, says the Lord.
Darby English Bible (DBY) not according to the covenant that I made with their fathers, in the day of my taking them by the hand, to lead them out of the land of Egypt; which my covenant they broke, although I was a husband unto them, saith Jehovah.
World English Bible (WEB) not according to the covenant that I made with their fathers in the day that I took them by the hand to bring them out of the land of Egypt; which my covenant they broke, although I was a husband to them, says Yahweh.
Young's Literal Translation (YLT) Not like the covenant that I made with their fathers, In the day of My laying hold on their hand, To bring them out of the land of Egypt, In that they made void My covenant, And I ruled over them -- an affirmation of Jehovah.
		 
	 
	Cross Reference Exodus 19:5 in Panjabi 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ 
Exodus 24:6 in Panjabi 6 ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ 
Leviticus 26:15 in Panjabi 15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ, 
Deuteronomy 1:31 in Panjabi 31 ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ । “ 
Deuteronomy 5:3 in Panjabi 3 ਯਹੋਵਾਹ ਨੇ ਇਹ ਨੇਮ ਸਾਡੇ ਪਿਉ-ਦਾਦਿਆਂ ਨਾਲ ਨਹੀਂ ਪਰ ਸਾਡੇ ਨਾਲ ਬੰਨ੍ਹਿਆ, ਸਾਡੇ ਸਾਰਿਆਂ ਨਾਲ ਜਿਹੜੇ ਅੱਜ ਦੇ ਦਿਨ ਸਾਰੇ ਇੱਥੇ ਜੀਉਂਦੇ ਹਾਂ । 
Deuteronomy 29:1 in Panjabi 1 ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ । ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ । 
Deuteronomy 29:21 in Panjabi 21 ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ । 
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ । 
1 Kings 8:9 in Panjabi 9 ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਪੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ । 
Psalm 73:23 in Panjabi 23 ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ । 
Song of Solomon 8:5 in Panjabi 5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਨ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ । 
Isaiah 24:5 in Panjabi 5 ਧਰਤੀ ਆਪਣੇ ਵਾਸੀਆਂ ਹੇਠ ਭ੍ਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ । 
Isaiah 41:13 in Panjabi 13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ । 
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ । 
Isaiah 63:12 in Panjabi 12 ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ ? 
Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ । 
Jeremiah 3:14 in Panjabi 14 ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ,ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ । 
Jeremiah 11:7 in Panjabi 7 ਕਿਉਂ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ ! 
Jeremiah 22:9 in Panjabi 9 ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ । 
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ । 
Jeremiah 34:14 in Panjabi 14 ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ । ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪਿਉ-ਦਾਦਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ 
Ezekiel 16:8 in Panjabi 8 ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ । ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ । 
Ezekiel 16:59 in Panjabi 59 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ, 
Ezekiel 20:37 in Panjabi 37 ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ । 
Ezekiel 23:4 in Panjabi 4 ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ । ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ । 
Hosea 2:2 in Panjabi 2 ਆਪਣੀ ਮਾਂ ਦੇ ਨਾਲ ਝਗੜਾ ਕਰੋ ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ । ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ ! 
Hosea 3:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ । 
Hosea 11:1 in Panjabi 1 ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ । 
Hosea 11:3 in Panjabi 3 ਮੈਂ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ । 
Mark 8:23 in Panjabi 23 ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁੱਝ ਦਿਸਦਾ ਹੈ ? 
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ । 
2 Corinthians 11:2 in Panjabi 2 ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ । 
Hebrews 8:9 in Panjabi 9 ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁੱਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ । 
Hebrews 9:18 in Panjabi 18 ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ ।