Jeremiah 31:34 in Panjabi 34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪ ਫਿਰ ਚੇਤੇ ਨਾ ਕਰਾਂਗਾ । 
             
         
		Other Translations King James Version (KJV) And they shall teach no more every man his neighbour, and every man his brother, saying, Know the LORD: for they shall all know me, from the least of them unto the greatest of them, saith the LORD: for I will forgive their iniquity, and I will remember their sin no more.
American Standard Version (ASV) and they shall teach no more every man his neighbor, and every man his brother, saying, Know Jehovah; for they shall all know me, from the least of them unto the greatest of them, saith Jehovah: for I will forgive their iniquity, and their sin will I remember no more.
Bible in Basic English (BBE) And no longer will they be teaching every man his neighbour and every man his brother, saying, Get knowledge of the Lord: for they will all have knowledge of me, from the least of them to the greatest of them, says the Lord: for they will have my forgiveness for their evil-doing, and their sin will go from my memory for ever.
Darby English Bible (DBY) And they shall teach no more every man his neighbour, and every man his brother, saying, Know Jehovah; for they shall all know me, from the least of them unto the greatest of them, saith Jehovah: for I will pardon their iniquity, and their sin will I remember no more.
World English Bible (WEB) and they shall teach no more every man his neighbor, and every man his brother, saying, Know Yahweh; for they shall all know me, from the least of them to the greatest of them, says Yahweh: for I will forgive their iniquity, and their sin will I remember no more.
Young's Literal Translation (YLT) And they do not teach any more Each his neighbour, and each his brother, Saying, Know ye Jehovah, For they all know Me, from their least unto their greatest, An affirmation of Jehovah; For I pardon their iniquity, And of their sin I make mention no more.
		 
	 
	Cross Reference 1 Samuel 2:12 in Panjabi 12 ਹੁਣ ਏਲੀ ਦੇ ਪੁੱਤਰ ਦੁਸ਼ਟ ਸਨ । ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ । 
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ 
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ । 
Isaiah 30:26 in Panjabi 26 ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ । 
Isaiah 33:24 in Panjabi 24 ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ । 
Isaiah 43:25 in Panjabi 25 ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ । 
Isaiah 44:22 in Panjabi 22 ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ । 
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ । 
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ । 
Jeremiah 24:7 in Panjabi 7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ । 
Jeremiah 33:8 in Panjabi 8 ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ 
Jeremiah 50:20 in Panjabi 20 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ । ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ । 
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ । 
Habakkuk 2:14 in Panjabi 14 ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ । 
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ । 
John 6:45 in Panjabi 45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ । ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ । 
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ । 
John 17:6 in Panjabi 6 ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ । ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ । 
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ । 
Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ । 
Romans 11:26 in Panjabi 26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ, 
2 Corinthians 2:10 in Panjabi 10 ਪਰ ਜਿਹ ਨੂੰ ਤੁਸੀਂ ਕੁੱਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁੱਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ । 
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ । 
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, 
1 Thessalonians 4:9 in Panjabi 9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁੱਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ । 
Hebrews 5:12 in Panjabi 12 ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ ! 
Hebrews 8:12 in Panjabi 12 ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ । 
Hebrews 10:17 in Panjabi 17 ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਯਾਦ ਨਾ ਕਰਾਂਗਾ । 
1 John 2:20 in Panjabi 20 ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁੱਝ ਜਾਣਦੇ ਹੋ । 
1 John 2:27 in Panjabi 27 ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁੱਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ । 
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।