Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ । 
             
         
		Other Translations King James Version (KJV) They shall come with weeping, and with supplications will I lead them: I will cause them to walk by the rivers of waters in a straight way, wherein they shall not stumble: for I am a father to Israel, and Ephraim is my firstborn.
American Standard Version (ASV) They shall come with weeping; and with supplications will I lead them: I will cause them to walk by rivers of waters, in a straight way wherein they shall not stumble; for I am a father to Israel, and Ephraim is my first-born.
Bible in Basic English (BBE) They will come with weeping, and going before them I will be their guide: guiding them by streams of water in a straight way where there is no falling: for I am a father to Israel, and Ephraim is the first of my sons.
Darby English Bible (DBY) They shall come with weeping, and with supplications will I lead them; I will cause them to walk by water-brooks, in a straight way, wherein they shall not stumble; for I will be a father to Israel, and Ephraim is my firstborn.
World English Bible (WEB) They shall come with weeping; and with petitions will I lead them: I will cause them to walk by rivers of waters, in a straight way in which they shall not stumble; for I am a father to Israel, and Ephraim is my firstborn.
Young's Literal Translation (YLT) With weeping they come in, And with supplications I bring them, I cause them to go unto streams of waters, In a right way -- they stumble not in it, For I have been to Israel for a father, And Ephraim -- My first-born `is' he.
		 
	 
	Cross Reference Exodus 4:22 in Panjabi 22 ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਜੇਠਾ ਪੁੱਤਰ ਹੈ । ” 
Deuteronomy 32:6 in Panjabi 6 ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ ? 
1 Chronicles 29:10 in Panjabi 10 ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ 
Psalm 23:2 in Panjabi 2 ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆ ਕੋਲ ਲੈ ਜਾਂਦਾ ਹੈ । 
Psalm 126:5 in Panjabi 5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ । 
Isaiah 35:6 in Panjabi 6 ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ । 
Isaiah 40:3 in Panjabi 3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ । 
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ । 
Isaiah 43:16 in Panjabi 16 ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ, 
Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ । 
Isaiah 57:14 in Panjabi 14 ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ ! 
Isaiah 63:13 in Panjabi 13 ਜਿਸ ਨੇ ਡੁੰਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ । 
Isaiah 63:16 in Panjabi 16 ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ । 
Isaiah 64:8 in Panjabi 8 ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ । 
Jeremiah 3:4 in Panjabi 4 ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ ? 
Jeremiah 3:19 in Panjabi 19 ਮੈਂ ਤਾਂ ਆਖਿਆ ਸੀ,- ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ । 
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ । 
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ 
Ezekiel 34:12 in Panjabi 12 ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ । ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ । 
Daniel 9:17 in Panjabi 17 ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ । 
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, 
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ । 
Matthew 3:3 in Panjabi 3 ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ । 
Matthew 5:4 in Panjabi 4 ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ । 
Matthew 6:9 in Panjabi 9 ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, 
Luke 3:4 in Panjabi 4 ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ” । 
Luke 6:21 in Panjabi 21 ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ । ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ । 
Romans 8:26 in Panjabi 26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ । 
2 Corinthians 6:18 in Panjabi 18 ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ । ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ । 
2 Corinthians 7:9 in Panjabi 9 ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ । 
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ । 
Hebrews 12:13 in Panjabi 13 ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ ! । 
Hebrews 12:23 in Panjabi 23 ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ । 
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।