Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Other Translations King James Version (KJV) Ah Lord GOD! behold, thou hast made the heaven and the earth by thy great power and stretched out arm, and there is nothing too hard for thee:
American Standard Version (ASV) Ah Lord Jehovah! behold, thou hast made the heavens and the earth by thy great power and by thine outstretched arm; there is nothing too hard for thee,
Bible in Basic English (BBE) Ah Lord God! see, you have made the heaven and the earth by your great power and by your outstretched arm, and there is nothing you are not able to do:
Darby English Bible (DBY) Alas, Lord Jehovah! Behold, thou hast made the heavens and the earth by thy great power and stretched-out arm; there is nothing too hard for thee:
World English Bible (WEB) Ah Lord Yahweh! behold, you have made the heavens and the earth by your great power and by your outstretched arm; there is nothing too hard for you,
Young's Literal Translation (YLT) `Ah, Lord Jehovah, lo, Thou hast made the heavens and the earth by Thy great power, and by Thy stretched-out arm; there is nothing too wonderful for Thee:
Cross Reference Genesis 1:1 in Panjabi 1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ ।
Genesis 18:14 in Panjabi 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
Exodus 20:11 in Panjabi 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ । ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ ।
2 Kings 19:15 in Panjabi 15 ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ । ਤੂੰ ਅਕਾਸ਼ ਤੇ ਧਰਤੀ ਨੂੰ ਬਣਾਇਆ ।
Nehemiah 9:6 in Panjabi 6 “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ
Job 42:2 in Panjabi 2 “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ ।
Psalm 102:25 in Panjabi 25 ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ ।
Psalm 136:5 in Panjabi 5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Isaiah 40:26 in Panjabi 26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ ।
Isaiah 42:5 in Panjabi 5 ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 45:12 in Panjabi 12 ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ ।
Isaiah 46:9 in Panjabi 9 ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ ।
Isaiah 48:12 in Panjabi 12 ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ ।
Jeremiah 1:6 in Panjabi 6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ ।
Jeremiah 4:10 in Panjabi 10 ਤਦ ਮੈਂ ਆਖਿਆ, ਹਾਇ, ਪ੍ਰਭੂ ਯਹੋਵਾਹ ! ਤੈ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ ! ।
Jeremiah 10:11 in Panjabi 11 ਤੁਸੀਂ ਉਹਨਾਂ ਨੂੰ ਇਸ ਤਰਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ ।
Jeremiah 14:13 in Panjabi 13 ਤਦ ਮੈਂ ਆਖਿਆ, ਹਾਇ ਪ੍ਰਭੂ ਯਹੋਵਾਹ ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
Jeremiah 27:5 in Panjabi 5 ਮੈ ਧਰਤੀ ਨੂੰ ਆਦਮੀਆ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ । ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
Jeremiah 32:27 in Panjabi 27 ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ । ਕੀ ਕੋਈ ਕੰਮ ਮੇਰੇ ਲਈ ਕਠਣ ਹੈ ?
Jeremiah 51:15 in Panjabi 15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ ।
Jeremiah 51:19 in Panjabi 19 ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਨਹਾਰ ਹੈ, ਉਹ ਉਸ ਦੀ ਮਿਲਖ ਦਾ ਗੋਤ ਹੈ, - ਸੈਨਾ ਦਾ ਯਹੋਵਾਹ ਉਸ ਦਾ ਨਾਮ ਹੈ ।
Ezekiel 9:8 in Panjabi 8 ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ ! ਹੇ ਪ੍ਰਭੂ ਯਹੋਵਾਹ ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ ?
Ezekiel 11:13 in Panjabi 13 ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਫਲਟਯਾਹ ਮਰ ਗਿਆ । ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ ! ਪ੍ਰਭੂ ਯਹੋਵਾਹ ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ ?
Daniel 2:22 in Panjabi 22 ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ ।
Zechariah 12:1 in Panjabi 1 ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ । ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ ।
Matthew 19:26 in Panjabi 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸੱਭੋ ਕੁੱਝ ਹੋ ਸਕਦਾ ਹੈ ।
Luke 1:37 in Panjabi 37 ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ ।
Luke 18:27 in Panjabi 27 ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
Acts 7:49 in Panjabi 49 ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਸ ਤਰ੍ਹਾਂ ਦਾ ਭਵਨ ਬਣਾਓਗੇ ? ਪ੍ਰਭੂ ਆਖਦਾ ਹੈ, ਅਤੇ ਕਿਹੜੀ ਥਾਂ ਮੇਰੇ ਆਰਾਮ ਦੇ ਲਈ ਹੋ ਸਕਦੀ ਹੈ ?
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Acts 15:18 in Panjabi 18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ ।
Acts 17:24 in Panjabi 24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।
Ephesians 3:9 in Panjabi 9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ !
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 1:10 in Panjabi 10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
Revelation 4:11 in Panjabi 11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ !