Jeremiah 32:23 in Panjabi 23 ਉਹ ਉਹ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ । ਇਸ ਲਈ ਤੈ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ
Other Translations King James Version (KJV) And they came in, and possessed it; but they obeyed not thy voice, neither walked in thy law; they have done nothing of all that thou commandedst them to do: therefore thou hast caused all this evil to come upon them:
American Standard Version (ASV) and they came in, and possessed it, but they obeyed not thy voice, neither walked in thy law; they have done nothing of all that thou commandedst them to do: therefore thou hast caused all this evil to come upon them.
Bible in Basic English (BBE) And they came in and took it for their heritage, but they did not give ear to your voice, and were not ruled by your law; they have done nothing of all you gave them orders to do: so you have made all this evil come on them:
Darby English Bible (DBY) And they came in and possessed it: but they hearkened not unto thy voice, neither walked in thy law; they have done nothing of all that thou commandedst them to do; so that thou hast caused all this evil to come upon them.
World English Bible (WEB) and they came in, and possessed it, but they didn't obey your voice, neither walked in your law; they have done nothing of all that you commanded them to do: therefore you have caused all this evil to come on them.
Young's Literal Translation (YLT) And they come in, and possess it, and they have not hearkened to Thy voice, and in Thy law have not walked, all that which Thou didst lay a charge on them to do they have not done, and Thou dost proclaim `to' them all this evil.
Cross Reference Leviticus 26:14 in Panjabi 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Joshua 23:16 in Panjabi 16 ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ ।
Judges 2:11 in Panjabi 11 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ ।
Judges 10:6 in Panjabi 6 ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੈਦਾ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ ।
Ezra 9:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸ਼ਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ ।
Nehemiah 9:15 in Panjabi 15 ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ ।
Nehemiah 9:22 in Panjabi 22 ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ ।
Psalm 44:2 in Panjabi 2 ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ । ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ ।
Psalm 78:54 in Panjabi 54 ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਹਾੜ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ ।
Psalm 105:44 in Panjabi 44 ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ ਦਿੱਤੀ,
Jeremiah 7:23 in Panjabi 23 ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
Jeremiah 11:7 in Panjabi 7 ਕਿਉਂ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ !
Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Lamentations 5:16 in Panjabi 16 ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਇ ! ਕਿਉਂ ਜੋ ਅਸੀਂ ਪਾਪ ਕੀਤਾ ਹੈ ।
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Ezekiel 20:21 in Panjabi 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
Daniel 9:4 in Panjabi 4 ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ ।
Daniel 9:10 in Panjabi 10 ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਾਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ ।
Zechariah 1:2 in Panjabi 2 ਯਹੋਵਾਹ ਤੁਹਾਡੇ ਪਿਉ-ਦਾਦਿਆਂ ਉੱਤੇ ਬਹੁਤ ਕ੍ਰੋਧਵਾਨ ਰਿਹਾ,
Luke 17:10 in Panjabi 10 ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁੱਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ ।
John 15:14 in Panjabi 14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ।
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
James 2:10 in Panjabi 10 ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ ।