Jeremiah 32:39 in Panjabi 39 ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
Other Translations King James Version (KJV) And I will give them one heart, and one way, that they may fear me for ever, for the good of them, and of their children after them:
American Standard Version (ASV) and I will give them one heart and one way, that they may fear me for ever, for the good of them, and of their children after them:
Bible in Basic English (BBE) And I will give them one heart and one way, so that they may go on in the worship of me for ever, for their good and the good of their children after them:
Darby English Bible (DBY) And I will give them one heart, and one way, that they may fear me all [their] days, for the good of them, and of their children after them.
World English Bible (WEB) and I will give them one heart and one way, that they may fear me forever, for the good of them, and of their children after them:
Young's Literal Translation (YLT) and I have given to them one heart, and one way, to fear Me all the days, for good to them, and to their sons after them:
Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Genesis 18:19 in Panjabi 19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ ।
Genesis 22:12 in Panjabi 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ । ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ ।
Deuteronomy 5:29 in Panjabi 29 ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ ।
Deuteronomy 11:18 in Panjabi 18 ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ ।
2 Chronicles 30:12 in Panjabi 12 ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ ।
Psalm 112:1 in Panjabi 1 ਹਲਲੂਯਾਹ ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ ।
Psalm 115:13 in Panjabi 13 ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ !
Psalm 128:6 in Panjabi 6 ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ ! ਇਸਰਾਏਲ ਉੱਤੇ ਸਲਾਮਤੀ ਹੋਵੇ ।
Proverbs 14:26 in Panjabi 26 ਯਹੋਵਾਹ ਦੇ ਭੈ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ ।
Proverbs 23:17 in Panjabi 17 ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈ ਮੰਨ,
Isaiah 35:8 in Panjabi 8 ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ । ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ ।
Isaiah 52:8 in Panjabi 8 ਤੇਰੇ ਰਾਖਿਆਂ ਦੀ ਅਵਾਜ਼ ਸੁਣ ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Ezekiel 11:19 in Panjabi 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
Ezekiel 36:26 in Panjabi 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ ।
Ezekiel 37:22 in Panjabi 22 ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ ।
Ezekiel 37:25 in Panjabi 25 ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ । ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 3:26 in Panjabi 26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ ।
Acts 4:32 in Panjabi 32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ ।
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Acts 13:33 in Panjabi 33 ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ ।
Romans 11:16 in Panjabi 16 ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ ।
1 Corinthians 7:14 in Panjabi 14 ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ ।
2 Corinthians 13:11 in Panjabi 11 ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ ।
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Hebrews 10:20 in Panjabi 20 ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ ।