Jeremiah 35:4 in Panjabi 4 ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੁਮ ਦੇ ਪੁੱਤਰ ਮਆਸੇਯਾਹ ਡੇਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
Other Translations King James Version (KJV) And I brought them into the house of the LORD, into the chamber of the sons of Hanan, the son of Igdaliah, a man of God, which was by the chamber of the princes, which was above the chamber of Maaseiah the son of Shallum, the keeper of the door:
American Standard Version (ASV) and I brought them into the house of Jehovah, into the chamber of the sons of Hanan the son of Igdaliah, the man of God, which was by the chamber of the princes, which was above the chamber of Maaseiah the son of Shallum, the keeper of the threshold.
Bible in Basic English (BBE) And I took them into the house of the Lord, into the room of the sons of Hanan, the son of Igdaliah, the man of God, which was near the rulers' room, which was over the room of Maaseiah, the son of Shallum, the keeper of the door;
Darby English Bible (DBY) and I brought them into the house of Jehovah, into the chamber of the sons of Hanan the son of Igdaliah, the man of God, which was by the chamber of the princes, which was above the chamber of Maaseiah the son of Shallum, the keeper of the threshold.
World English Bible (WEB) and I brought them into the house of Yahweh, into the chamber of the sons of Hanan the son of Igdaliah, the man of God, which was by the chamber of the princes, which was above the chamber of Maaseiah the son of Shallum, the keeper of the threshold.
Young's Literal Translation (YLT) and bring them into the house of Jehovah, unto the chamber of the sons of Hanan son of Igdaliah, a man of God, that `is' near to the chamber of the princes, that `is' above the chamber of Maaseiah son of Shallum, keeper of the threshold;
Cross Reference Deuteronomy 33:1 in Panjabi 1 ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ ।
Joshua 14:6 in Panjabi 6 ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫੁੰਨਾਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ ।
1 Samuel 2:27 in Panjabi 27 ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ ?
1 Samuel 9:6 in Panjabi 6 ਸੇਵਕ ਨੇ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਦਾਸ ਹੈ ਅਤੇ ਉਹ ਬਹੁਤ ਆਦਰ ਜੋਗ ਹੈ ਅਤੇ ਜਿਵੇਂ ਉਹ ਆਖੇ ਸਭ ਕੁਝ ਉਸੇ ਤਰ੍ਹਾਂ ਹੁੰਦਾ ਹੈ । ਚੱਲੋ ਉਸ ਕੋਲ ਚੱਲੀਏ । ਹੋ ਸਕਦਾ ਹੈ, ਜਿਸ ਰਾਹ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੋ ?
1 Kings 12:22 in Panjabi 22 ਤਾਂ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਾਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ ।
1 Kings 13:1 in Panjabi 1 ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ ।
1 Kings 13:26 in Panjabi 26 ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ । ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ ।
1 Kings 17:18 in Panjabi 18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ ?
1 Kings 17:24 in Panjabi 24 ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ ।
1 Kings 20:28 in Panjabi 28 ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ।
2 Kings 1:9 in Panjabi 9 ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ । ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ ।”
2 Kings 1:11 in Panjabi 11 ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ । ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ ।
2 Kings 5:14 in Panjabi 14 ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ ।
2 Kings 5:20 in Panjabi 20 ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ । ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ ।”
2 Kings 6:10 in Panjabi 10 ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ ।
2 Kings 7:2 in Panjabi 2 ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸੱਕਦੀ ਹੈ ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ ।
2 Kings 7:17 in Panjabi 17 ਰਾਜਾ ਨੇ ਉਸ ਅਹੁਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਢਾਸਣਾ ਲੈਂਦਾ ਸੀ, ਫਾਟਕ ਦੀ ਦੇਖਭਾਲ ਲਈ ਅਧਿਕਾਰੀ ਬਣਾ ਦਿੱਤਾ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਅਤੇ ਮਰ ਗਿਆ, ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ, ਜਦ ਰਾਜਾ ਉਹ ਦੇ ਕੋਲ ਆਇਆ ਸੀ ।
2 Kings 8:2 in Panjabi 2 ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ ।
2 Kings 12:9 in Panjabi 9 ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ ।
2 Kings 23:16 in Panjabi 16 ਅਤੇ ਜਦ ਯੋਸੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਹਾੜ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ । ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ ।
2 Kings 25:18 in Panjabi 18 ਅਤੇ ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ ।
1 Chronicles 9:18 in Panjabi 18 ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ । ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ
1 Chronicles 9:27 in Panjabi 27 ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜੁੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ ।
2 Chronicles 8:14 in Panjabi 14 ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤੱਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
2 Chronicles 25:7 in Panjabi 7 ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫਰਾਈਮ ਵੰਸ ਦੇ ਨਾਲ ਨਹੀਂ ਹੈ
Psalm 84:10 in Panjabi 10 ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ ।
Jeremiah 26:10 in Panjabi 10 ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ
Jeremiah 36:10 in Panjabi 10 ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉਤਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ ।
Jeremiah 52:24 in Panjabi 24 ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ
Ezekiel 43:8 in Panjabi 8 ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ । ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ ।
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
2 Timothy 3:17 in Panjabi 17 ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ ।