Jeremiah 36:2 in Panjabi 2 ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ
Other Translations King James Version (KJV) Take thee a roll of a book, and write therein all the words that I have spoken unto thee against Israel, and against Judah, and against all the nations, from the day I spake unto thee, from the days of Josiah, even unto this day.
American Standard Version (ASV) Take thee a roll of a book, and write therein all the words that I have spoken unto thee against Israel, and against Judah, and against all the nations, from the day I spake unto thee, from the days of Josiah, even unto this day.
Bible in Basic English (BBE) Take a book and put down in it all the words I have said to you against Israel and against Judah and against all the nations, from the day when my word came to you in the days of Josiah till this day.
Darby English Bible (DBY) Take thee a roll of a book, and write therein all the words that I have spoken unto thee against Israel, and against Judah, and against all the nations, from the day I spoke unto thee, from the days of Josiah, even unto this day.
World English Bible (WEB) Take a scroll of a book, and write therein all the words that I have spoken to you against Israel, and against Judah, and against all the nations, from the day I spoke to you, from the days of Josiah, even to this day.
Young's Literal Translation (YLT) `Take to thee a roll of a book, and thou hast written on it all the words that I have spoken unto thee concerning Israel, and concerning Judah, and concerning all the nations, from the day I spake unto thee, from the days of Josiah, even unto this day;
Cross Reference Exodus 17:14 in Panjabi 14 ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ ।
Deuteronomy 31:24 in Panjabi 24 ਜਦ ਮੂਸਾ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,
2 Kings 17:18 in Panjabi 18 ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ । ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ ।
Ezra 6:2 in Panjabi 2 ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ:
Job 31:35 in Panjabi 35 ਕਾਸ਼ ਕਿ ਕੋਈ ਮੇਰੀ ਸੁਣਦਾ ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਮੈਨੂੰ ਉੱਤਰ ਦੇਵੇ ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ !
Psalm 40:7 in Panjabi 7 ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ ! ਪੁਸਤਕ ਦੀ ਪੱਤਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
Isaiah 8:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”
Isaiah 30:8 in Panjabi 8 ਹੁਣ ਜਾ, ਉਨ੍ਹਾਂ ਦੇ ਅੱਗੇ ਪੱਟੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ ।
Jeremiah 1:2 in Panjabi 2 ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ
Jeremiah 1:5 in Panjabi 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ ।
Jeremiah 1:10 in Panjabi 10 ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਥਾਪਿਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ ।
Jeremiah 2:4 in Panjabi 4 ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
Jeremiah 3:3 in Panjabi 3 ਇਸੇ ਲਈ ਪੁਹਾਰ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ । ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ ।
Jeremiah 23:13 in Panjabi 13 ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ ।
Jeremiah 25:3 in Panjabi 3 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ । ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆਂ
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 30:2 in Panjabi 2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ ਪੋਥੀ ਵਿੱਚ ਲਿਖ ਲੈ
Jeremiah 32:30 in Panjabi 30 ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ
Jeremiah 36:6 in Panjabi 6 ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
Jeremiah 36:23 in Panjabi 23 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
Jeremiah 36:29 in Panjabi 29 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਇਹ ਆਖ ਕੇ ਸਾੜ ਸੁੱਟਿਆ ਭਈ ਤੈ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ ?
Jeremiah 45:1 in Panjabi 1 ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਲਿਖਿਆ ਕਿ
Jeremiah 47:1 in Panjabi 1 ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ, ―
Jeremiah 51:60 in Panjabi 60 ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਇਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਬਾਰੇ ਲਿਖੀਆਂ ਗਈਆਂ ਸਨ
Ezekiel 2:9 in Panjabi 9 ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ ।
Ezekiel 3:1 in Panjabi 1 ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁੱਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ !
Hosea 8:12 in Panjabi 12 ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ ।
Habakkuk 2:2 in Panjabi 2 ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਨ ਦੀਆਂ ਗੱਲਾਂ ਨੂੰ ਲਿਖ, ਸਗੋਂ ਪੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ ।
Zechariah 5:1 in Panjabi 1 ਮੈਂ ਮੁੜ ਕੇ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ ।
Revelation 5:1 in Panjabi 1 ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ ।