Jeremiah 36:26 in Panjabi 26 ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ ।
Other Translations King James Version (KJV) But the king commanded Jerahmeel the son of Hammelech, and Seraiah the son of Azriel, and Shelemiah the son of Abdeel, to take Baruch the scribe and Jeremiah the prophet: but the LORD hid them.
American Standard Version (ASV) And the king commanded Jerahmeel the king's son, and Seraiah the son of Azriel, and Shelemiah the son of Abdeel, to take Baruch the scribe and Jeremiah the prophet; but Jehovah hid them.
Bible in Basic English (BBE) And the king gave orders to Jerahmeel, the king's son, and Seraiah, the son of Azriel, and Shelemiah, the son of Abdeel, to take Baruch the scribe and Jeremiah the prophet: but the Lord kept them safe.
Darby English Bible (DBY) And the king commanded Jerahmeel the son of Hammelech, and Seraiah the son of Azriel, and Shelemiah the son of Abdeel, to take Baruch the scribe and Jeremiah the prophet; but Jehovah hid them.
World English Bible (WEB) The king commanded Jerahmeel the king's son, and Seraiah the son of Azriel, and Shelemiah the son of Abdeel, to take Baruch the scribe and Jeremiah the prophet; but Yahweh hid them.
Young's Literal Translation (YLT) And the king commandeth Jerahmeel son of Hammelek, and Seraiah son of Azriel, and Shelemiah son of Abdeel, to take Baruch the scribe, and Jeremiah the prophet, and Jehovah doth hide them.
Cross Reference 1 Kings 17:3 in Panjabi 3 ਏਥੋਂ ਚੱਲ ਦੇਹ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ ।
1 Kings 17:9 in Panjabi 9 ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚੱਲਾ ਜਾ ਅਤੇ ਉੱਥੇ ਜਾ ਟਿੱਕ । ਵੇਖ ਮੈਂ ਇੱਕ ਵਿੱਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ ।
1 Kings 18:4 in Panjabi 4 ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ।
1 Kings 18:10 in Panjabi 10 ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ । ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ ।
1 Kings 19:1 in Panjabi 1 ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ ।
1 Kings 19:10 in Panjabi 10 ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਹੁਣ ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ ।
1 Kings 19:14 in Panjabi 14 ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਕੱਢਣ ਨੂੰ ਲੱਭਦੇ ਫਿਰਦੇ ਹਨ ।
2 Kings 6:18 in Panjabi 18 ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ । ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆ ਕਰ ਦਿੱਤਾ ।
Psalm 27:5 in Panjabi 5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ ।
Psalm 32:7 in Panjabi 7 ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ । ਸਲਹ ।
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 64:2 in Panjabi 2 ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 121:8 in Panjabi 8 ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ !
Isaiah 26:20 in Panjabi 20 ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ ।
Jeremiah 1:19 in Panjabi 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 15:20 in Panjabi 20 ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ ।
Jeremiah 26:21 in Panjabi 21 ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
Jeremiah 36:5 in Panjabi 5 ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ
Jeremiah 36:19 in Panjabi 19 ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ !
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Matthew 26:47 in Panjabi 47 ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ ।
John 7:32 in Panjabi 32 ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁੱਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ ।
John 8:20 in Panjabi 20 ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ । ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ ।
John 8:59 in Panjabi 59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ । ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ ।
John 11:57 in Panjabi 57 ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ । ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ ।
Acts 12:11 in Panjabi 11 ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ !