Jeremiah 36:3 in Panjabi 3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
Other Translations King James Version (KJV) It may be that the house of Judah will hear all the evil which I purpose to do unto them; that they may return every man from his evil way; that I may forgive their iniquity and their sin.
American Standard Version (ASV) It may be that the house of Judah will hear all the evil which I purpose to do unto them; that they may return every man from his evil way; that I may forgive their iniquity and their sin.
Bible in Basic English (BBE) It may be that the people of Judah, hearing of all the evil which it is my purpose to do to them, will be turned, every man from his evil ways; so that they may have my forgiveness for their evil-doing and their sin.
Darby English Bible (DBY) It may be the house of Judah will hear all the evil that I purpose to do unto them, that they may return every man from his evil way, and that I may forgive their iniquity and their sin.
World English Bible (WEB) It may be that the house of Judah will hear all the evil which I purpose to do to them; that they may return every man from his evil way; that I may forgive their iniquity and their sin.
Young's Literal Translation (YLT) if so be the house of Israel do hear all the evil that I am thinking of doing to them, so that they turn back each from is evil way, and I have been propitious to their iniquity, and to their sin.'
Cross Reference Deuteronomy 5:29 in Panjabi 29 ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ ।
Deuteronomy 30:2 in Panjabi 2 ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
Deuteronomy 30:8 in Panjabi 8 ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ।
1 Samuel 7:3 in Panjabi 3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ ।
1 Kings 8:48 in Panjabi 48 ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਹ ਨੂੰ ਤੂੰ ਚੁਣਿਆ ਤੇ ਇਸ ਸ਼ਹਿਰ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ।
2 Chronicles 6:38 in Panjabi 38 ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ
Nehemiah 1:9 in Panjabi 9 ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇੱਕਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ ।'
Isaiah 6:10 in Panjabi 10 ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 18:8 in Panjabi 8 ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ
Jeremiah 18:11 in Panjabi 11 ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ । ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 24:7 in Panjabi 7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ ।
Jeremiah 26:3 in Panjabi 3 ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕਰਤਬਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
Jeremiah 35:15 in Panjabi 15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
Jeremiah 36:7 in Panjabi 7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Ezekiel 12:3 in Panjabi 3 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ । ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ । ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ ।
Ezekiel 18:23 in Panjabi 23 ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ ?
Ezekiel 18:27 in Panjabi 27 ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ ।
Ezekiel 33:7 in Panjabi 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ । ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ ।
Ezekiel 33:14 in Panjabi 14 ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ ।
Jonah 3:8 in Panjabi 8 ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ !
Zephaniah 2:3 in Panjabi 3 ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ !
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 13:15 in Panjabi 15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।
Mark 4:12 in Panjabi 12 ਉਹ ਵੇਖਦੇ ਹੋਏ ਤਾਂ ਵੇਖਣ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ ।
Luke 3:7 in Panjabi 7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ? ”
Luke 20:13 in Panjabi 13 ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ ।
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
Acts 28:27 in Panjabi 27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ।
2 Peter 3:9 in Panjabi 9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।