Jeremiah 36:7 in Panjabi 7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Other Translations King James Version (KJV) It may be they will present their supplication before the LORD, and will return every one from his evil way: for great is the anger and the fury that the LORD hath pronounced against this people.
American Standard Version (ASV) It may be they will present their supplication before Jehovah, and will return every one from his evil way; for great is the anger and the wrath that Jehovah hath pronounced against this people.
Bible in Basic English (BBE) It may be that their prayer for grace will go up to the Lord, and that every man will be turned from his evil ways: for great is the wrath and the passion made clear by the Lord against this people.
Darby English Bible (DBY) It may be they will present their supplication before Jehovah, and that they will return every one from his evil way; for great is the anger and the fury that Jehovah hath pronounced against this people.
World English Bible (WEB) It may be they will present their supplication before Yahweh, and will return everyone from his evil way; for great is the anger and the wrath that Yahweh has pronounced against this people.
Young's Literal Translation (YLT) if so be their supplication doth fall before Jehovah, and they turn back each from his evil way, for great `is' the anger and the fury that Jehovah hath spoken concerning this people.'
Cross Reference Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Deuteronomy 29:18 in Panjabi 18 ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Deuteronomy 31:17 in Panjabi 17 ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ । ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, 'ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ ? '
1 Kings 8:33 in Panjabi 33 ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਇਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ ।
2 Kings 22:13 in Panjabi 13 ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ-ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ ।
2 Kings 22:17 in Panjabi 17 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ । ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ ।
2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
2 Chronicles 34:21 in Panjabi 21 ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਇਸ ਲਈ ਕਿ ਸਾਡੇ ਪਿਉ-ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
Jeremiah 1:3 in Panjabi 3 ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ ।
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 16:10 in Panjabi 10 ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ ? ਅਤੇ ਸਾਡੀ ਬਦੀ ਕਿਹੜੀ ਹੈ ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ ?
Jeremiah 19:15 in Panjabi 15 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ ।
Jeremiah 21:5 in Panjabi 5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
Jeremiah 25:5 in Panjabi 5 ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
Jeremiah 26:3 in Panjabi 3 ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕਰਤਬਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
Jeremiah 36:3 in Panjabi 3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 5:13 in Panjabi 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 13:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨ੍ਹੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ਼ ਕਰ ਦੇਣ ।
Ezekiel 20:33 in Panjabi 33 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ ।
Ezekiel 22:20 in Panjabi 20 ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ ।
Ezekiel 24:8 in Panjabi 8 ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ ।
Daniel 9:13 in Panjabi 13 ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰਾਂ ਇਹ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋ ਹਟੀਏ ਅਤੇ ਤੇਰੀ ਸੱਚਿਆਈ ਵਿੱਚ ਸੁਚੇਤ ਹੋਈਏ ।
Hosea 5:15 in Panjabi 15 ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ । ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ ।
Hosea 14:1 in Panjabi 1 ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ ।
Jonah 3:8 in Panjabi 8 ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ !
Zechariah 1:4 in Panjabi 4 ਤੁਸੀਂ ਆਪਣੇ ਪਿਉ-ਦਾਦਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ !” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ ।