Jeremiah 37:21 in Panjabi 21 ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ । ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ ।
Other Translations King James Version (KJV) Then Zedekiah the king commanded that they should commit Jeremiah into the court of the prison, and that they should give him daily a piece of bread out of the bakers' street, until all the bread in the city were spent. Thus Jeremiah remained in the court of the prison.
American Standard Version (ASV) Then Zedekiah the king commanded, and they committed Jeremiah into the court of the guard; and they gave him daily a loaf of bread out of the bakers' street, until all the bread in the city was spent. Thus Jeremiah remained in the court of the guard.
Bible in Basic English (BBE) Then by the order of Zedekiah the king, Jeremiah was put into the place of the armed watchmen, and they gave him every day a cake of bread from the street of the bread-makers, till all the bread in the town was used up. So Jeremiah was kept in the place of the armed watchmen.
Darby English Bible (DBY) Then Zedekiah the king commanded, and they committed Jeremiah into the court of the guard, and they gave him daily a loaf of bread out of the bakers' street, until all the bread in the city was spent. And Jeremiah abode in the court of the guard.
World English Bible (WEB) Then Zedekiah the king commanded, and they committed Jeremiah into the court of the guard; and they gave him daily a loaf of bread out of the bakers' street, until all the bread in the city was spent. Thus Jeremiah remained in the court of the guard.
Young's Literal Translation (YLT) And the king Zedekiah commandeth, and they commit Jeremiah into the court of the prison, also to give to him a cake of bread daily from the bakers' street, till the consumption of all the bread of the city, and Jeremiah dwelleth in the court of the prison.
Cross Reference Deuteronomy 28:52 in Panjabi 52 ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ । ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ ।
1 Kings 17:4 in Panjabi 4 ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ ।
2 Kings 25:3 in Panjabi 3 ਚੌਥੇ ਮਹੀਨੇ ਦੇ ਨੌਵੇਂ ਦਿਹਾੜੇ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ ।
Job 5:20 in Panjabi 20 ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ ।
Psalm 33:18 in Panjabi 18 ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
Psalm 34:9 in Panjabi 9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ ।
Psalm 37:3 in Panjabi 3 ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ ।
Psalm 37:19 in Panjabi 19 ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ ।
Proverbs 16:7 in Panjabi 7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ ।
Proverbs 21:1 in Panjabi 1 ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ ।
Isaiah 33:16 in Panjabi 16 ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ ।
Jeremiah 32:2 in Panjabi 2 ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦ ਖਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ
Jeremiah 32:8 in Panjabi 8 ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਦੇਸ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ । ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
Jeremiah 38:9 in Panjabi 9 ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ । ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ
Jeremiah 38:13 in Panjabi 13 ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ । ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ ।
Jeremiah 38:28 in Panjabi 28 ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ ।
Jeremiah 39:14 in Panjabi 14 ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ । ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ ।
Jeremiah 52:6 in Panjabi 6 ਚੌਥੇ ਮਹੀਨੇ ਦੇ ਨੌਵੇਂ ਦਿਹਾੜੇ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 2:19 in Panjabi 19 ਉੱਠ ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ ।
Lamentations 4:4 in Panjabi 4 ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ ।
Lamentations 4:9 in Panjabi 9 ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ ।
Lamentations 5:10 in Panjabi 10 ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ ।
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
Acts 12:5 in Panjabi 5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ ।
Acts 24:27 in Panjabi 27 ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ ।
Acts 28:16 in Panjabi 16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
Acts 28:30 in Panjabi 30 ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ !
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Ephesians 6:20 in Panjabi 20 ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ ।
2 Timothy 1:8 in Panjabi 8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ ।
2 Timothy 2:9 in Panjabi 9 ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ ।