Jeremiah 39:16 in Panjabi 16 ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ― ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ 
             
         
		Other Translations King James Version (KJV) Go and speak to Ebedmelech the Ethiopian, saying, Thus saith the LORD of hosts, the God of Israel; Behold, I will bring my words upon this city for evil, and not for good; and they shall be accomplished in that day before thee.
American Standard Version (ASV) Go, and speak to Ebed-melech the Ethiopian, saying, Thus saith Jehovah of hosts, the God of Israel: Behold, I will bring my words upon this city for evil, and not for good; and they shall be accomplished before thee in that day.
Bible in Basic English (BBE) Go and say to Ebed-melech the Ethiopian, This is what the Lord of armies, the God of Israel, has said: See, my words will come true for this town, for evil and not for good: they will come about before your eyes on that day.
Darby English Bible (DBY) Go and speak to Ebed-melech the Ethiopian, saying, Thus saith Jehovah of hosts, the God of Israel: Behold, I will bring my words upon this city for evil, and not for good, and they shall come to pass before thy face in that day.
World English Bible (WEB) Go, and speak to Ebedmelech the Ethiopian, saying, Thus says Yahweh of Hosts, the God of Israel: Behold, I will bring my words on this city for evil, and not for good; and they shall be accomplished before you in that day.
Young's Literal Translation (YLT) `Go, and thou hast spoken to Ebed-Melech the Cushite, saying: Thus said Jehovah of Hosts, God of Israel: Lo, I am bringing in My words unto this city for evil, and not for good, and they have been before thee in that day.
		 
	 
	Cross Reference Joshua 23:14 in Panjabi 14 ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ । ਉਹ ਸਾਰੇ ਤੁਹਾਡੇ ਲਈ ਪੂਰੇ ਹੋਏ । ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ । 
2 Chronicles 36:21 in Panjabi 21 ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ । ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ । 
Psalm 91:8 in Panjabi 8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ । 
Psalm 92:11 in Panjabi 11 ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ ! 
Jeremiah 5:14 in Panjabi 14 ਸੋ ਯਹੋਵਾਹ ਸੈਨਾ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ,- ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ । 
Jeremiah 19:11 in Panjabi 11 ਤੂੰ ਉਹਨਾਂ ਨੂੰ ਆਖੀਂ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਏਵੇਂ ਹੀ ਮੈਂ ਇਸ ਪਰਜਾ ਨੂੰ ਅਤੇ ਇਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫਿਰ ਸਾਬਤ ਨਹੀਂ ਹੋ ਸਕਦਾ । ਉਹ ਤੋਫਥ ਵਿੱਚ ਦਫਨਾਉਣਗੇ ਇਥੋਂ ਤੱਕ ਕਿ ਦਫਨਾਉਣ ਦਾ ਥਾਂ ਨਾ ਰਹੇ 
Jeremiah 21:7 in Panjabi 7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ । ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ । ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ । 
Jeremiah 24:8 in Panjabi 8 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਖਰਾਬ ਹਜੀਰਾਂ, ਵਾਂਗੂੰ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਇਸੇ ਤਰਾਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਅਤੇ ਉਸ ਦੇ ਸਰਦਾਰਾਂ ਨਾਲ ਅਤੇ ਯਰੂਸ਼ਲਮ ਦੇ ਬੱਕੀਏ ਨਾਲ ਉਹਨਾਂ ਨਾਲ ਜਿਹੜੇ ਇਸ ਦੇਸ ਵਿੱਚ ਬਚੇ ਹੋਏ ਹਨ ਅਤੇ ਉਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ 
Jeremiah 26:15 in Panjabi 15 ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ 
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ । 
Jeremiah 26:20 in Panjabi 20 ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਊਰੀਯਾਹ ਕਿਰਯਥਯਆਰੀਮ ਦਾ ਸੀ । ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਘ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ 
Jeremiah 32:28 in Panjabi 28 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ 
Jeremiah 34:2 in Panjabi 2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ 
Jeremiah 34:22 in Panjabi 22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ । ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ । 
Jeremiah 35:17 in Panjabi 17 ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ― ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ । 
Jeremiah 36:31 in Panjabi 31 ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ । ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ । 
Jeremiah 38:7 in Panjabi 7 ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ 
Jeremiah 44:28 in Panjabi 28 ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ ! 
Daniel 9:12 in Panjabi 12 ਉਹ ਨੇ ਆਪਣੀਆ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ । 
Zechariah 1:6 in Panjabi 6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪਿਉ-ਦਾਦਿਆਂ ਉਤੇ ਪੂਰੀਆਂ ਨਹੀਂ ਹੋਈਆਂ ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ । 
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।