Jeremiah 4:11 in Panjabi 11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, - ਉਡਾਉਣ ਜਾਂ ਸਾਫ ਕਰਨ ਲਈ ਨਹੀਂ,
Other Translations King James Version (KJV) At that time shall it be said to this people and to Jerusalem, A dry wind of the high places in the wilderness toward the daughter of my people, not to fan, nor to cleanse,
American Standard Version (ASV) At that time shall it be said to this people and to Jerusalem, A hot wind from the bare heights in the wilderness toward the daughter of my people, not to winnow, nor to cleanse;
Bible in Basic English (BBE) At that time it will be said to this people and to Jerusalem, A burning wind from the open hilltops in the waste land is blowing on the daughter of my people, not for separating or cleaning the grain;
Darby English Bible (DBY) At that time shall it be said to this people and to Jerusalem, A hot wind [cometh] from the heights in the wilderness, on the way of the daughter of my people, not for fanning, nor for cleansing.
World English Bible (WEB) At that time shall it be said to this people and to Jerusalem, A hot wind from the bare heights in the wilderness toward the daughter of my people, not to winnow, nor to cleanse;
Young's Literal Translation (YLT) At that time it is said of this people, And of Jerusalem: `A dry wind of high places in the wilderness,' The way of the daughter of My people, (Not for winnowing, nor for cleansing,)
Cross Reference Isaiah 22:4 in Panjabi 4 ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ । ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ ।
Isaiah 27:8 in Panjabi 8 ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ ।
Isaiah 41:16 in Panjabi 16 ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ ।
Isaiah 64:6 in Panjabi 6 ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ । ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ ।
Jeremiah 8:19 in Panjabi 19 ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ । ਕੀ ਯਹੋਵਾਹ ਸੀਯੋਨ ਵਿੱਚ ਨਹੀਂ ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ ? ਉਹਨਾਂ ਕਿਉਂ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ ?
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 9:7 in Panjabi 7 ਇਸ ਲਈ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ,ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ ?
Jeremiah 14:17 in Panjabi 17 ਤੂੰ ਉਹਨਾਂ ਨੂੰ ਇਹ ਗੱਲ ਆਖ,- ਮੇਰੀਆਂ ਅੱਖਾਂ ਰਾਤ-ਦਿਨ ਅੰਝੂ ਵਹਾਉਣਗੀਆਂ, ਉਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ ।
Jeremiah 23:19 in Panjabi 19 ਵੇਖੋ, ਯਹੋਵਾਹ ਦਾ ਤੂਫਾਨ ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ !
Jeremiah 30:23 in Panjabi 23 ਵੇਖੋ, ਯਹੋਵਾਹ ਦਾ ਤੂਫਾਨ ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ !
Jeremiah 51:1 in Panjabi 1 ਯਹੋਵਾਹ ਇਸ ਤਰ੍ਹਾਂ ਆਖਦਾ ਹੈ, -ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ ।
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 3:48 in Panjabi 48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ ।
Lamentations 4:3 in Panjabi 3 ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰ-ਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ !
Lamentations 4:6 in Panjabi 6 ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ ।
Lamentations 4:10 in Panjabi 10 ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ !
Ezekiel 17:10 in Panjabi 10 ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ ? ਕੀ ਇਹ ਪੁਰੇ ਦੀ ਹਵਾ ਲੱਗਦਿਆ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ ।
Ezekiel 19:12 in Panjabi 12 ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ ।
Hosea 13:3 in Panjabi 3 ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ ।
Hosea 13:15 in Panjabi 15 ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ ।
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Luke 3:17 in Panjabi 17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।