Jeremiah 4:19 in Panjabi 19 ਹਾਇ ਮੈਨੂੰ ! ਹਾਇ ਮੈਨੂੰ ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ ।
Other Translations King James Version (KJV) My bowels, my bowels! I am pained at my very heart; my heart maketh a noise in me; I cannot hold my peace, because thou hast heard, O my soul, the sound of the trumpet, the alarm of war.
American Standard Version (ASV) My anguish, my anguish! I am pained at my very heart; my heart is disquieted in me; I cannot hold my peace; because thou hast heard, O my soul, the sound of the trumpet, the alarm of war.
Bible in Basic English (BBE) My soul, my soul! I am pained to my inmost heart; my heart is troubled in me; I am not able to be quiet, because the sound of the horn, the note of war, has come to my ears.
Darby English Bible (DBY) My bowels! my bowels! I am in travail! [Oh,] the walls of my heart! My heart maketh a noise in me; I cannot hold my peace: for thou hearest, my soul, the sound of the trumpet, the clamour of war.
World English Bible (WEB) My anguish, my anguish! I am pained at my very heart; my heart is disquieted in me; I can't hold my peace; because you have heard, O my soul, the sound of the trumpet, the alarm of war.
Young's Literal Translation (YLT) My bowels, my bowels! I am pained `at' the walls of my heart, Make a noise for me doth My heart, I am not silent, For the voice of a trumpet I have heard, O my soul -- a shout of battle!
Cross Reference Genesis 49:6 in Panjabi 6 ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ । ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ ।
Numbers 10:9 in Panjabi 9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ ।
Judges 5:21 in Panjabi 21 ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ । ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ !
Psalm 16:2 in Panjabi 2 ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ ।
Psalm 42:5 in Panjabi 5 ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਨ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ ।
Psalm 103:1 in Panjabi 1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !
Psalm 116:7 in Panjabi 7 ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
Psalm 119:53 in Panjabi 53 ਮੇਰਾ ਗੁੱਸਾ ਭਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ ।
Psalm 119:136 in Panjabi 136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ ।
Psalm 146:1 in Panjabi 1 ਹਲਲੂਯਾਹ ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ !
Isaiah 15:5 in Panjabi 5 ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ ।
Isaiah 16:11 in Panjabi 11 ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਾਰਸ ਲਈ ਵੀ ।
Isaiah 21:3 in Panjabi 3 ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ ।
Isaiah 22:4 in Panjabi 4 ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ । ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ ।
Jeremiah 4:5 in Panjabi 5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇੱਕਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ !
Jeremiah 4:21 in Panjabi 21 ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ ?
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 9:10 in Panjabi 10 ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ । ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 14:17 in Panjabi 17 ਤੂੰ ਉਹਨਾਂ ਨੂੰ ਇਹ ਗੱਲ ਆਖ,- ਮੇਰੀਆਂ ਅੱਖਾਂ ਰਾਤ-ਦਿਨ ਅੰਝੂ ਵਹਾਉਣਗੀਆਂ, ਉਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ ।
Jeremiah 20:9 in Panjabi 9 ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ ।
Jeremiah 23:9 in Panjabi 9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ ।
Jeremiah 48:31 in Panjabi 31 ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ ।
Lamentations 1:16 in Panjabi 16 ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤੱਸਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ । ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ ।
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 3:48 in Panjabi 48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ ।
Daniel 7:15 in Panjabi 15 ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ ।
Daniel 7:28 in Panjabi 28 ਉਹ ਗੱਲ ਐਥੇ ਮੁੱਕ ਗਈ । ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ ।
Daniel 8:27 in Panjabi 27 ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਾਬਰਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ ।
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Habakkuk 3:16 in Panjabi 16 ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਭਈ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ ।
Zephaniah 1:15 in Panjabi 15 ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ !
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
Romans 9:2 in Panjabi 2 ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ ।
Romans 10:1 in Panjabi 1 ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ ।
Galatians 4:19 in Panjabi 19 ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ ।