Jeremiah 4:31 in Panjabi 31 ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ,- ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਲੋਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ ! ।
Other Translations King James Version (KJV) For I have heard a voice as of a woman in travail, and the anguish as of her that bringeth forth her first child, the voice of the daughter of Zion, that bewaileth herself, that spreadeth her hands, saying, Woe is me now! for my soul is wearied because of murderers.
American Standard Version (ASV) For I have heard a voice as of a woman in travail, the anguish as of her that bringeth forth her first child, the voice of the daughter of Zion, that gaspeth for breath, that spreadeth her hands, `saying', Woe is me now! for my soul fainteth before the murderers.
Bible in Basic English (BBE) A voice has come to my ears like the voice of a woman in birth-pains, the pain of one giving birth to her first child, the voice of the daughter of Zion, fighting for breath, stretching out her hands, saying, Now sorrow is mine! for my strength is gone from me before the takers of life.
Darby English Bible (DBY) For I hear a voice, as of a woman in travail, anguish as of her that bringeth forth her first child, the voice of the daughter of Zion: she moaneth, she spreadeth forth her hands, [saying], Woe unto me! for my soul faileth because of murderers.
World English Bible (WEB) For I have heard a voice as of a woman in travail, the anguish as of her who brings forth her first child, the voice of the daughter of Zion, who gasps for breath, who spreads her hands, [saying], Woe is me now! for my soul faints before the murderers.
Young's Literal Translation (YLT) For a voice as of a sick woman I have heard, Distress, as of one bringing forth a first-born, The voice of the daughter of Zion, She bewaileth herself, she spreadeth out her hands, `Wo to me now, for weary is my soul of slayers!'
Cross Reference Genesis 27:46 in Panjabi 46 ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇਕਰ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ ?
Job 10:1 in Panjabi 1 ਮੈਂ ਜੀਵਨ ਤੋਂ ਅੱਕ ਚੁਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ !
Psalm 120:5 in Panjabi 5 ਹਾਏ ਮੈਨੂੰ ਜੋ ਮੈਂ ਮਸ਼ਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ !
Isaiah 1:15 in Panjabi 15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 13:8 in Panjabi 8 ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ ।
Isaiah 21:3 in Panjabi 3 ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ ।
Isaiah 42:14 in Panjabi 14 ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ ।
Jeremiah 6:2 in Panjabi 2 ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ ।
Jeremiah 6:23 in Panjabi 23 ਉਹ ਧਣੁਖ ਅਤੇ ਬਰਛਾ ਫੜਦੇ ਹਨ, ਉਹ ਜ਼ਾਲਮ ਅਤੇ ਬੇਰਹਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ !
Jeremiah 10:19 in Panjabi 19 ਮੇਰੇ ਘਾਉ ਦੇ ਕਾਰਨ ਮੇਰੇ ਉੱਤੇ ਅਫ਼ਸੋਸ ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਇਹ ਮੇਰਾ ਦੁੱਖ ਹੈ, ਮੈਂ ਇਸ ਨੂੰ ਝੱਲਾਂਗਾ ।
Jeremiah 13:21 in Panjabi 21 ਤੂੰ ਕੀ ਆਖੇਂਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ ? ਜਿਵੇ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ ?
Jeremiah 14:18 in Panjabi 18 ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ ।
Jeremiah 15:18 in Panjabi 18 ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀ ? ।
Jeremiah 18:21 in Panjabi 21 ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ !
Jeremiah 22:23 in Panjabi 23 ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ ! ।
Jeremiah 30:6 in Panjabi 6 ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ ?
Jeremiah 45:2 in Panjabi 2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ,
Jeremiah 48:41 in Panjabi 41 ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ । ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ ।
Jeremiah 49:22 in Panjabi 22 ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਲਾਰੇਗਾ ਅਤੇ ਆਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ ।
Jeremiah 49:24 in Panjabi 24 ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ ।
Jeremiah 50:43 in Panjabi 43 ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ ।
Lamentations 1:17 in Panjabi 17 ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ ।
Lamentations 1:20 in Panjabi 20 ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ !
Lamentations 2:21 in Panjabi 21 ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ । ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ !
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 23:46 in Panjabi 46 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
Hosea 13:13 in Panjabi 13 ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ ।
Micah 7:1 in Panjabi 1 ਹਾਇ ਮੈਨੂੰ ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ ।
Matthew 21:5 in Panjabi 5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ ।
1 Corinthians 9:16 in Panjabi 16 ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ । ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ !
1 Thessalonians 5:3 in Panjabi 3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ ।