Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Other Translations King James Version (KJV) Circumcise yourselves to the LORD, and take away the foreskins of your heart, ye men of Judah and inhabitants of Jerusalem: lest my fury come forth like fire, and burn that none can quench it, because of the evil of your doings.
American Standard Version (ASV) Circumcise yourselves to Jehovah, and take away the foreskins of your heart, ye men of Judah and inhabitants of Jerusalem; lest my wrath go forth like fire, and burn so that none can quench it, because of the evil of your doings.
Bible in Basic English (BBE) Undergo a circumcision of the heart, you men of Judah and people of Jerusalem: or my wrath may come out like fire, burning so that no one is able to put it out, because of the evil of your doings.
Darby English Bible (DBY) Circumcise yourselves for Jehovah, and take away the foreskins of your heart, ye men of Judah and inhabitants of Jerusalem; lest my fury come forth like fire and burn, and there be none to quench it, because of the evil of your doings.
World English Bible (WEB) Circumcise yourselves to Yahweh, and take away the foreskins of your heart, you men of Judah and inhabitants of Jerusalem; lest my wrath go forth like fire, and burn so that none can quench it, because of the evil of your doings.
Young's Literal Translation (YLT) Be circumcised to Jehovah, And turn aside the foreskins of your heart, O man of Judah, and ye inhabitants of Jerusalem, Lest My fury go out as fire, and hath burned, And there is none quenching, Because of the evil of your doings.
Cross Reference Leviticus 26:28 in Panjabi 28 ਤਦ ਮੈਂ ਵੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ ।
Deuteronomy 10:16 in Panjabi 16 ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
Deuteronomy 30:6 in Panjabi 6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ ।
Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
Isaiah 30:27 in Panjabi 27 ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ । ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Jeremiah 9:26 in Panjabi 26 ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ ।
Jeremiah 21:5 in Panjabi 5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
Jeremiah 21:12 in Panjabi 12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ ।
Jeremiah 23:19 in Panjabi 19 ਵੇਖੋ, ਯਹੋਵਾਹ ਦਾ ਤੂਫਾਨ ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ !
Jeremiah 36:7 in Panjabi 7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 5:13 in Panjabi 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
Ezekiel 6:12 in Panjabi 12 ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 16:38 in Panjabi 38 ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ ।
Ezekiel 18:31 in Panjabi 31 ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ ?
Ezekiel 20:33 in Panjabi 33 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Ezekiel 21:17 in Panjabi 17 ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ ।
Ezekiel 24:8 in Panjabi 8 ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ ।
Ezekiel 24:13 in Panjabi 13 ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ । ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ ।
Amos 5:6 in Panjabi 6 ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ ।
Zephaniah 2:2 in Panjabi 2 ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ !
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Romans 2:28 in Panjabi 28 ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ ।
Colossians 2:11 in Panjabi 11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ ।