Jeremiah 42:11 in Panjabi 11 ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ । ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ
Other Translations King James Version (KJV) Be not afraid of the king of Babylon, of whom ye are afraid; be not afraid of him, saith the LORD: for I am with you to save you, and to deliver you from his hand.
American Standard Version (ASV) Be not afraid of the king of Babylon, of whom ye are afraid; be not afraid of him, saith Jehovah: for I am with you to save you, and to deliver you from his hand.
Bible in Basic English (BBE) Have no fear of the king of Babylon, of whom you are now in fear; have no fear of him, says the Lord: for I am with you to keep you safe and to give you salvation from his hands.
Darby English Bible (DBY) Be not afraid of the king of Babylon, of whom ye are afraid: be not afraid of him, saith Jehovah; for I will be with you to save you, and to deliver you from his hand.
World English Bible (WEB) Don't be afraid of the king of Babylon, of whom you are afraid; don't be afraid of him, says Yahweh: for I am with you to save you, and to deliver you from his hand.
Young's Literal Translation (YLT) Be not afraid of the king of Babylon, whom ye are afraid of; be not afraid of him -- an affirmation of Jehovah -- for with you `am' I, to save you, and to deliver you from his hand.
Cross Reference Numbers 14:9 in Panjabi 9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ । ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ !
Deuteronomy 20:4 in Panjabi 4 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ । “
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
2 Kings 25:26 in Panjabi 26 ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ ।
2 Chronicles 32:7 in Panjabi 7 ਤਕੜੇ ਹੋਵੋ ਅਤੇ ਬਹਾਦਰੀ ਕਰੋ ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Isaiah 8:8 in Panjabi 8 ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ !
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Jeremiah 1:8 in Panjabi 8 ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Jeremiah 1:19 in Panjabi 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Jeremiah 15:20 in Panjabi 20 ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ ।
Jeremiah 27:12 in Panjabi 12 ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ
Jeremiah 27:17 in Panjabi 17 ਉਹਨਾਂ ਦੀ ਨਾ ਸੁਣੋ ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ । ਇਹ ਸ਼ਹਿਰ ਕਿਉਂ ਬਰਬਾਦ ਹੋਵੇ ?
Jeremiah 41:18 in Panjabi 18 ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸ਼ਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Acts 18:10 in Panjabi 10 ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।