Jeremiah 43:12 in Panjabi 12 ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ । ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ
Other Translations King James Version (KJV) And I will kindle a fire in the houses of the gods of Egypt; and he shall burn them, and carry them away captives: and he shall array himself with the land of Egypt, as a shepherd putteth on his garment; and he shall go forth from thence in peace.
American Standard Version (ASV) And I will kindle a fire in the houses of the gods of Egypt; and he shall burn them, and carry them away captive: and he shall array himself with the land of Egypt, as a shepherd putteth on his garment; and he shall go forth from thence in peace.
Bible in Basic English (BBE) And he will put a fire in the houses of the gods of Egypt; and they will be burned by him: and he will make Egypt clean as a keeper of sheep makes clean his clothing; and he will go out from there in peace.
Darby English Bible (DBY) And I will kindle a fire in the houses of the gods of Egypt, and he shall burn them, and carry them away captive; and he shall array himself with the land of Egypt, as a shepherd putteth on his garment; and he shall go forth from thence in peace.
World English Bible (WEB) I will kindle a fire in the houses of the gods of Egypt; and he shall burn them, and carry them away captive: and he shall array himself with the land of Egypt, as a shepherd puts on his garment; and he shall go forth from there in peace.
Young's Literal Translation (YLT) And I have kindled a fire in the houses of the gods of Egypt, and it hath burned them, and he hath taken them captive, and covered himself with the land of Egypt, as cover himself doth the shepherd with his garment, and he hath gone forth thence in peace;
Cross Reference Exodus 12:12 in Panjabi 12 ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਜੇਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ । ਮੈਂ ਯਹੋਵਾਹ ਹਾਂ ।
2 Samuel 5:21 in Panjabi 21 ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ, ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਲਿਆ ।
Esther 6:9 in Panjabi 9 ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ !”
Job 40:10 in Panjabi 10 ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ !
Psalm 104:2 in Panjabi 2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, —
Psalm 109:18 in Panjabi 18 ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਇਆ ਸੀ ।
Psalm 132:16 in Panjabi 16 ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ !
Psalm 132:18 in Panjabi 18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ ।
Isaiah 19:1 in Panjabi 1 ਮਿਸਰ ਦੇ ਵਿਖੇ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ ।
Isaiah 21:9 in Panjabi 9 ਅਤੇ ਵੇਖੋ ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ ।
Isaiah 46:1 in Panjabi 1 ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ ।
Isaiah 49:18 in Panjabi 18 ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 59:17 in Panjabi 17 ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ ।
Isaiah 61:5 in Panjabi 5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Jeremiah 46:25 in Panjabi 25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ
Jeremiah 48:7 in Panjabi 7 ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ ।
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Ezekiel 30:13 in Panjabi 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ ਵਿੱਚੋਂ ਮੂਰਤੀਆਂ ਨੂੰ ਨਾਸ਼ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Romans 13:12 in Panjabi 12 ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ ।
Ephesians 4:24 in Panjabi 24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ ॥
Ephesians 6:11 in Panjabi 11 ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ ।
Colossians 3:12 in Panjabi 12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ ।
Colossians 3:14 in Panjabi 14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ ।