Jeremiah 44:10 in Panjabi 10 ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪਿਉ-ਦਾਦਿਆਂ ਅੱਗੇ ਰੱਖੀਆਂ ।
Other Translations King James Version (KJV) They are not humbled even unto this day, neither have they feared, nor walked in my law, nor in my statutes, that I set before you and before your fathers.
American Standard Version (ASV) They are not humbled even unto this day, neither have they feared, nor walked in my law, nor in my statutes, that I set before you and before your fathers.
Bible in Basic English (BBE) Even to this day their hearts are not broken, and they have no fear, and have not gone in the way of my law or of my rules which I gave to you and to your fathers.
Darby English Bible (DBY) They are not humbled unto this day, neither have they feared, nor walked in my law, nor in my statutes which I set before you and before your fathers.
World English Bible (WEB) They are not humbled even to this day, neither have they feared, nor walked in my law, nor in my statutes, that I set before you and before your fathers.
Young's Literal Translation (YLT) They have not been humbled unto this day, nor have they been afraid, nor have they walked in My law, and in My statutes, that I have set before you and before your fathers.
Cross Reference Exodus 9:17 in Panjabi 17 ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ।
Exodus 9:30 in Panjabi 30 ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ ।
Exodus 10:3 in Panjabi 3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ।
1 Kings 21:29 in Panjabi 29 ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ ।
2 Kings 22:19 in Panjabi 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ ।
2 Chronicles 12:6 in Panjabi 6 ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
2 Chronicles 32:26 in Panjabi 26 ਜਦ ਹਿਜਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ ।
2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
2 Chronicles 34:27 in Panjabi 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
Psalm 34:18 in Panjabi 18 ਯਹੋਵਾਹ ਟੁੱਟੇ ਦਿੱਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ ।
Psalm 51:17 in Panjabi 17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ ।
Proverbs 8:13 in Panjabi 13 ਯਹੋਵਾਹ ਦਾ ਭੈ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ ।
Proverbs 14:16 in Panjabi 16 ਬੁੱਧਵਾਨ ਤਾਂ ਡਰ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ ।
Proverbs 16:6 in Panjabi 6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ ।
Proverbs 28:14 in Panjabi 14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Jeremiah 8:12 in Panjabi 12 ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ । ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ । ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ ।
Jeremiah 10:7 in Panjabi 7 ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ ? ਕਿਉਂ ਜੋ ਇਹ ਤੈਨੂੰ ਜੋਗ ਹੈ । ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ ।
Jeremiah 36:24 in Panjabi 24 ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 27:54 in Panjabi 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ !
Luke 23:40 in Panjabi 40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ ?
Romans 11:20 in Panjabi 20 ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ । ਇਸ ਲਈ ਅਭਮਾਨ ਨਾ ਕਰ ਸਗੋਂ ਡਰ ।
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
1 Peter 5:6 in Panjabi 6 ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !