Jeremiah 44:22 in Panjabi 22 ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ । ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
Other Translations King James Version (KJV) So that the LORD could no longer bear, because of the evil of your doings, and because of the abominations which ye have committed; therefore is your land a desolation, and an astonishment, and a curse, without an inhabitant, as at this day.
American Standard Version (ASV) so that Jehovah could not longer bear, because of the evil of your doings, and because of the abominations which ye have committed; therefore is your land become a desolation, and an astonishment, and a curse, without inhabitant, as it is this day.
Bible in Basic English (BBE) And the Lord was no longer able to put up with the evil of your doings and the disgusting things you did; and because of this your land has become a waste and a cause of wonder and a curse, with no one living in it, as at this day.
Darby English Bible (DBY) And Jehovah could no longer bear, because of the evil of your doings, [and] because of the abominations that ye had committed; and your land is become a waste, and an astonishment, and a curse, without inhabitant, as at this day.
World English Bible (WEB) so that Yahweh could no longer bear, because of the evil of your doings, and because of the abominations which you have committed; therefore is your land become a desolation, and an astonishment, and a curse, without inhabitant, as it is this day.
Young's Literal Translation (YLT) And Jehovah is not able any more to accept `you', because of the evil of your doings, because of the abominations that ye have done, and your land is for a waste, and for an astonishment, and for a reviling, without inhabitant, as `at' this day.
Cross Reference Genesis 6:3 in Panjabi 3 ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ ।
Genesis 6:5 in Panjabi 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
Genesis 19:13 in Panjabi 13 ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਓਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ਼ ਕਰਨ ਲਈ ਭੇਜਿਆ ਹੈ ।
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
Psalm 95:10 in Panjabi 10 ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਕਿ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,
Psalm 107:33 in Panjabi 33 ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
Isaiah 1:24 in Panjabi 24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਆਹ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ !
Isaiah 7:13 in Panjabi 13 ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ । ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ ?
Isaiah 43:24 in Panjabi 24 ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ ।
Jeremiah 15:6 in Panjabi 6 ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ । ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪੱਛਤਾਉਂਦਾ ਪੱਛਤਾਉਂਦਾ ਮੈਂ ਥੱਕ ਗਿਆ !
Jeremiah 18:16 in Panjabi 16 ਸੋ ਉਹ ਆਪਣੇ ਦੇਸ ਨੂੰ ਵਿਰਾਨਾ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ । ਜੋ ਕੋਈ ਉਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ !
Jeremiah 24:9 in Panjabi 9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ,ਮੇਹਣਾ ਅਤੇ ਸਰਾਪ ਹੋਣਗੇ
Jeremiah 25:11 in Panjabi 11 ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
Jeremiah 25:18 in Panjabi 18 ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
Jeremiah 25:38 in Panjabi 38 ਬਬਰ ਸ਼ੇਰ ਵਾਂਙੁ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ ।
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 29:19 in Panjabi 19 ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
Jeremiah 44:2 in Panjabi 2 ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ । ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ
Jeremiah 44:6 in Panjabi 6 ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਹਲਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ ।
Jeremiah 44:12 in Panjabi 12 ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Ezekiel 5:13 in Panjabi 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
Daniel 9:12 in Panjabi 12 ਉਹ ਨੇ ਆਪਣੀਆ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ ।
Amos 2:13 in Panjabi 13 “ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ ।
Malachi 2:17 in Panjabi 17 ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ ?
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 9:22 in Panjabi 22 ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।
2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।