Jeremiah 44:3 in Panjabi 3 ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਾਓ
Other Translations King James Version (KJV) Because of their wickedness which they have committed to provoke me to anger, in that they went to burn incense, and to serve other gods, whom they knew not, neither they, ye, nor your fathers.
American Standard Version (ASV) because of their wickedness which they have committed to provoke me to anger, in that they went to burn incense, `and' to serve other gods, that they knew not, neither they, nor ye, nor your fathers.
Bible in Basic English (BBE) Because of the evil which they have done, moving me to wrath by burning perfumes in worship to other gods, who were not their gods or yours or the gods of their fathers.
Darby English Bible (DBY) because of their wickedness which they have committed to provoke me to anger, in that they went to burn incense to serve other gods which they knew not, they, [nor] ye, nor your fathers.
World English Bible (WEB) because of their wickedness which they have committed to provoke me to anger, in that they went to burn incense, [and] to serve other gods, that they didn't know, neither they, nor you, nor your fathers.
Young's Literal Translation (YLT) because of their wickedness that they have done, by provoking Me to anger, by going to make perfume, by serving other gods, that they knew not, they, ye, and your fathers.
Cross Reference Deuteronomy 13:6 in Panjabi 6 ਜੇ ਤੁਹਾਡਾ ਸਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
Deuteronomy 29:26 in Panjabi 26 ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ ।
Deuteronomy 32:17 in Panjabi 17 ਉਨ੍ਹਾਂ ਨੇ ਭ੍ਰਿਸ਼ਟ ਆਤਮਾਂ ਅੱਗੇ, ਜਿਹੜੇ ਦੇਵਤੇ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ ।
Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ ।
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Jeremiah 2:17 in Panjabi 17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ ?
Jeremiah 4:17 in Panjabi 17 ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ ।
Jeremiah 5:19 in Panjabi 19 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ ।
Jeremiah 5:29 in Panjabi 29 ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ ?
Jeremiah 7:19 in Panjabi 19 ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ ?
Jeremiah 9:12 in Panjabi 12 ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ । ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ ?
Jeremiah 11:17 in Panjabi 17 ਸੈਨਾ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ ।
Jeremiah 16:11 in Panjabi 11 ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ । ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
Jeremiah 19:3 in Panjabi 3 ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ ! ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ । ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
Jeremiah 22:9 in Panjabi 9 ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ ।
Jeremiah 44:8 in Panjabi 8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ ?
Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Lamentations 4:13 in Panjabi 13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ ।
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Ezekiel 9:9 in Panjabi 9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ ।
Ezekiel 22:25 in Panjabi 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Zechariah 7:12 in Panjabi 12 ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ । ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ ।