Jeremiah 48:26 in Panjabi 26 ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ । ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Other Translations King James Version (KJV) Make ye him drunken: for he magnified himself against the LORD: Moab also shall wallow in his vomit, and he also shall be in derision.
American Standard Version (ASV) Make ye him drunken; for he magnified himself against Jehovah: and Moab shall wallow in his vomit, and he also shall be in derision.
Bible in Basic English (BBE) Make him full of wine, for his heart has been lifted up against the Lord: and Moab will be rolling in the food he was not able to keep down, and everyone will be making sport of him.
Darby English Bible (DBY) Make him drunken, for he magnified himself against Jehovah; and Moab shall wallow in his vomit, and he also shall be in derision.
World English Bible (WEB) Make you him drunken; for he magnified himself against Yahweh: and Moab shall wallow in his vomit, and he also shall be in derision.
Young's Literal Translation (YLT) Declare ye him drunk, For against Jehovah he made himself great And Moab hath stricken in his vomit, And he hath been for a derision -- even he.
Cross Reference Exodus 5:2 in Panjabi 2 ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ ।
Exodus 9:17 in Panjabi 17 ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ।
Job 9:4 in Panjabi 4 ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ ?
Psalm 2:4 in Panjabi 4 ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ ।
Psalm 59:8 in Panjabi 8 ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ ! ।
Psalm 60:3 in Panjabi 3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ ।
Psalm 75:8 in Panjabi 8 ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ !
Isaiah 10:15 in Panjabi 15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ !
Isaiah 19:14 in Panjabi 14 ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ ।
Isaiah 29:9 in Panjabi 9 ਠਹਿਰੋ ਅਤੇ ਹੈਰਾਨ ਹੋਵੋ ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ !
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Isaiah 63:6 in Panjabi 6 ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ ।
Jeremiah 13:13 in Panjabi 13 ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
Jeremiah 25:15 in Panjabi 15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
Jeremiah 25:27 in Panjabi 27 ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ ! ।
Jeremiah 48:39 in Panjabi 39 ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈ ਬਣਿਆ ਹੈ ।
Jeremiah 48:42 in Panjabi 42 ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ।
Jeremiah 51:7 in Panjabi 7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ ।
Jeremiah 51:39 in Panjabi 39 ਉਹਨਾਂ ਦੀ ਮਸਤੀ ਵਿੱਚ ਮੈਂ ਉਹਨਾਂ ਦੀ ਦਾਉਤ ਕਰਾਂਗਾ, ਭਈ ਉਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ ।
Jeremiah 51:57 in Panjabi 57 ਮੈਂ ਉਸ ਦੇ ਸਰਦਾਰਾਂ ਅਤੇ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇਂ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ ।
Lamentations 1:21 in Panjabi 21 ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ । ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ ।
Lamentations 3:15 in Panjabi 15 ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ ।
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Ezekiel 23:31 in Panjabi 31 ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ ।
Ezekiel 35:12 in Panjabi 12 ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Nahum 3:11 in Panjabi 11 ਤੂੰ ਵੀ ਮਸਤ ਹੋਵੇਂਗਾ, ਤੂੰ ਗਸ਼ ਖਾਵੇਂਗਾ ਅਤੇ ਤੂੰ ਵੀ ਵੈਰੀ ਤੋਂ ਬਚਾ ਲੱਭੇਂਗਾ !
Habakkuk 2:16 in Panjabi 16 ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,
Zephaniah 2:8 in Panjabi 8 ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।