Jeremiah 49:1 in Panjabi 1 ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ ? ਕੀ ਉਹ ਦਾ ਕੋਈ ਵਾਰਸ ਨਹੀਂ ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ ?
Other Translations King James Version (KJV) Concerning the Ammonites, thus saith the LORD; Hath Israel no sons? hath he no heir? why then doth their king inherit Gad, and his people dwell in his cities?
American Standard Version (ASV) Of the children of Ammon. Thus saith Jehovah: Hath Israel no sons? hath he no heir? why then doth Malcam possess Gad, and his people well in the cities thereof?
Bible in Basic English (BBE) About the children of Ammon. These are the words of the Lord: Has Israel no sons? has he no one to take the heritage? why then has Milcom taken Gad for himself, putting his people in its towns?
Darby English Bible (DBY) Concerning the children of Ammon. Thus saith Jehovah: Hath Israel no sons? hath he no heir? Why is Malcam heir of Gad, and his people dwell in the cities thereof?
World English Bible (WEB) Of the children of Ammon. Thus says Yahweh: Has Israel no sons? has he no heir? why then does Malcam possess Gad, and his people well in the cities of it?
Young's Literal Translation (YLT) Concerning the sons of Ammon: `Thus said Jehovah: Sons -- hath Israel none? heir -- hath he none? Wherefore hath Malcam possessed Gad? And his people in its cities have dwelt?
Cross Reference Genesis 19:38 in Panjabi 38 ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ । ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ ।
Deuteronomy 2:19 in Panjabi 19 ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ । “
Deuteronomy 23:3 in Panjabi 3 ਕੋਈ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਕਦੀ ਨਾ ਵੜੇ ।
Judges 10:7 in Panjabi 7 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ ।
Judges 11:13 in Panjabi 13 ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼-ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ ।”
1 Samuel 11:1 in Panjabi 1 ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼-ਗਿਲਆਦ ਦੇ ਸਾਹਮਣੇ ਡੇਰੇ ਲਾਏ । ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ ।
2 Kings 10:33 in Panjabi 33 ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮੱਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ ।
2 Kings 24:2 in Panjabi 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ ।
2 Chronicles 20:1 in Panjabi 1 ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ
2 Chronicles 20:23 in Panjabi 23 ਕਿਉਂ ਜੋ ਅੰਮੋਨੀ ਅਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
Nehemiah 2:19 in Panjabi 19 ਜਦ ਸਨਬਲਟ ਹੋਰੋਨੀ, ਟੋਬੀਯਾਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਉਗੇ ? “
Nehemiah 4:7 in Panjabi 7 ਫਿਰ ਅਜਿਹਾ ਹੋਇਆ ਕਿ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ ।
Nehemiah 13:1 in Panjabi 1 ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
Psalm 9:6 in Panjabi 6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ ।
Psalm 83:7 in Panjabi 7 ਗਬਾਲ, ਅੰਮੋਨ ਅਤੇ ਅਮਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 25:21 in Panjabi 21 ਆਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
Jeremiah 27:3 in Panjabi 3 ਅਤੇ ਉਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੈਦਾ ਦੇ ਰਾਜੇ ਕੋਲ ਉਹਨਾਂ ਰਾਜਦੂਤਾਂ ਦੇ ਹੱਥੀਂ ਘੱਲੀ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ
Jeremiah 48:1 in Panjabi 1 ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਨਬੋ ਲਈ ਅਫ਼ਸੋਸ ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ ।
Jeremiah 49:7 in Panjabi 7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ ? ਕੀ ਉਹਨਾਂ ਦੀ ਬੁੱਧੀ ਮਿਟ ਗਈ ?
Jeremiah 49:23 in Panjabi 23 ਦੰਮਿਸਕ ਦੇ ਵਿਖੇ, ਹਮਾਥ ਅਤੇ ਅਰਪਾਦ ਘਾਬਰ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ ।
Jeremiah 49:28 in Panjabi 28 ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ !
Ezekiel 21:28 in Panjabi 28 ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ ! ਸਗੋਂ ਖਿੱਚੀ ਹੋਈ ਤਲਵਾਰ ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ ।
Ezekiel 25:2 in Panjabi 2 ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
Amos 1:13 in Panjabi 13 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ ।
Zephaniah 2:8 in Panjabi 8 ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ ।