Jeremiah 49:23 in Panjabi 23 ਦੰਮਿਸਕ ਦੇ ਵਿਖੇ, ਹਮਾਥ ਅਤੇ ਅਰਪਾਦ ਘਾਬਰ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ ।
Other Translations King James Version (KJV) Concerning Damascus. Hamath is confounded, and Arpad: for they have heard evil tidings: they are fainthearted; there is sorrow on the sea; it cannot be quiet.
American Standard Version (ASV) Of Damascus. Hamath is confounded, and Arpad; for they have heard evil tidings, they are melted away: there is sorrow on the sea; it cannot be quiet.
Bible in Basic English (BBE) About Damascus. Hamath is put to shame, and Arpad; for the word of evil has come to their ears, their heart in its fear is turned to water, it will not be quiet.
Darby English Bible (DBY) Concerning Damascus. Hamath is put to shame, and Arpad; for they have heard evil tidings, they are melted away: there is distress on the sea; it cannot be quiet.
World English Bible (WEB) Of Damascus. Hamath is confounded, and Arpad; for they have heard evil news, they are melted away: there is sorrow on the sea; it can't be quiet.
Young's Literal Translation (YLT) Concerning Damascus: Ashamed hath been Hamath and Arpad, For an evil report they have heard, They have been melted, in the sea `is' sorrow, To be quiet it is not able.
Cross Reference Genesis 14:15 in Panjabi 15 ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ ।
Genesis 15:2 in Panjabi 2 ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ ।
Numbers 13:21 in Panjabi 21 ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ ।
Deuteronomy 20:8 in Panjabi 8 ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ । “
Joshua 2:11 in Panjabi 11 ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇਕੋ ਪਰਮੇਸ਼ੁਰ ਹੈ ।
Joshua 14:8 in Panjabi 8 ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ ।
2 Samuel 8:9 in Panjabi 9 ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਜੋ ਦਾਊਦ ਨੇ ਹਦਦਅਜ਼ਰ ਦੀ ਸਾਰੀ ਫੋਜ ਨੂੰ ਮਾਰਿਆ ਹੈ,
2 Samuel 17:10 in Panjabi 10 ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ ।
1 Kings 11:24 in Panjabi 24 ਉਸ ਨੇ ਆਪਣੇ ਨਾਲ ਮਨੁੱਖ ਇੱਕਠੇ ਕੀਤੇ ਅਤੇ ਉਹ ਉਨ੍ਹਾਂ ਦੇ ਜਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ ।
2 Kings 17:24 in Panjabi 24 ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫਰਵਇਮ ਦੇ ਲੋਕਾਂ ਨੂੰ ਲਿਆ ਕੇ, ਸਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ । ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ ।
2 Kings 18:34 in Panjabi 34 ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ ? ਸਫ਼ਰਵਇਮ, ਹੇਠਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ ?
2 Kings 19:13 in Panjabi 13 ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ ?
2 Chronicles 16:2 in Panjabi 2 ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸਕ ਵਿੱਚ ਵੱਸਦਾ ਸੀ ਐਉਂ ਆਖ ਕੇ ਭੇਜ ਦਿੱਤਾ ਕਿ
Psalm 107:26 in Panjabi 26 ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਉਨ੍ਹਾਂ ਦਾ ਜੀਅ ਦੁੱਖ ਦੇ ਕਾਰਨ ਢਲ ਜਾਂਦਾ ਹੈ,
Isaiah 10:9 in Panjabi 9 ਕੀ ਕਲਨੋ, ਕਰਕਮੀਸ਼ ਵਰਗਾ ਨਹੀਂ ? ਕੀ ਹਮਾਥ, ਅਰਪਦ ਵਰਗਾ ਅਤੇ ਸਾਮਰਿਯਾ ਦੰਮਿਸਕ ਵਰਗਾ ਨਹੀਂ ?
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 13:7 in Panjabi 7 ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢਲ ਜਾਵੇਗਾ ।
Isaiah 17:1 in Panjabi 1 ਦੰਮਿਸਕ ਦੇ ਵਿਖੇ ਅਗੰਮ ਵਾਕ, - ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ ।
Isaiah 37:13 in Panjabi 13 ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫਰਵਾਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ ?
Isaiah 57:20 in Panjabi 20 ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ ।
Amos 1:3 in Panjabi 3 ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ ।
Amos 6:2 in Panjabi 2 ਕਲਨਹ ਨਗਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਨਗਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਨਗਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ ?
Nahum 2:10 in Panjabi 10 ਉਹ ਖਾਲੀ, ਸੁੰਞੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ !
Zechariah 9:1 in Panjabi 1 ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸਕ ਉੱਤੇ ਵੀ ਪਵੇਗਾ । ਕਿਉਂ ਜੋ ਆਦਮ ਵੰਸ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ ।
Luke 8:23 in Panjabi 23 ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ । ਇਸ ਲਈ ਉਹ ਖ਼ਤਰੇ ਵਿੱਚ ਸਨ ।
Luke 21:25 in Panjabi 25 ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ।
Acts 9:2 in Panjabi 2 ਅਤੇ ਉਸ ਦੇ ਕੋਲੋਂ ਦੰਮਿਸਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ ।
Acts 27:20 in Panjabi 20 ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ !
2 Corinthians 11:32 in Panjabi 32 ਦੰਮਿਸਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ ।