Jeremiah 49:7 in Panjabi 7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ ? ਕੀ ਉਹਨਾਂ ਦੀ ਬੁੱਧੀ ਮਿਟ ਗਈ ?
Other Translations King James Version (KJV) Concerning Edom, thus saith the LORD of hosts; Is wisdom no more in Teman? is counsel perished from the prudent? is their wisdom vanished?
American Standard Version (ASV) Of Edom. Thus saith Jehovah of hosts: Is wisdom no more in Teman? is counsel perished from the prudent? is their wisdom vanished?
Bible in Basic English (BBE) About Edom. This is what the Lord of armies has said. Is there no more wisdom in Teman? have wise suggestions come to an end among men of good sense? has their wisdom completely gone?
Darby English Bible (DBY) Concerning Edom. Thus saith Jehovah of hosts: Is there no more wisdom in Teman? is counsel perished from the prudent? is their wisdom spent?
World English Bible (WEB) Of Edom. Thus says Yahweh of Hosts: Is wisdom no more in Teman? is counsel perished from the prudent? is their wisdom vanished?
Young's Literal Translation (YLT) Concerning Edom: `Thus said Jehovah of Hosts: Is wisdom no more in Teman? Perished hath counsel from the intelligent? Vanished hath their wisdom?
Cross Reference Genesis 25:30 in Panjabi 30 ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ । ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ ।
Genesis 27:41 in Panjabi 41 ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ ।
Genesis 36:8 in Panjabi 8 ਏਸਾਓ ਸ਼ੇਈਰ ਦੇ ਪਹਾੜ ਵਿੱਚ ਰਹਿਣ ਲੱਗਾ, ਇਹੋ ਹੀ ਅਦੋਮ ਹੈ ।
Genesis 36:11 in Panjabi 11 ਅਤੇ ਅਲੀਫਾਜ਼ ਦੇ ਪੁੱਤਰ ਤੇਮਾਨ, ਓਮਾਰ ਸਫੋ, ਗਾਤਾਮ ਅਤੇ ਕਨਜ਼ ਸਨ ।
Genesis 36:15 in Panjabi 15 ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿਚੋਂ ਤੇਮਾਨ, ਓਮਾਰ, ਸਫੋ, ਕਨਜ਼,
Genesis 36:34 in Panjabi 34 ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੁਸਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ ।
Numbers 20:14 in Panjabi 14 ਫੇਰ ਮੂਸਾ ਨੇ ਕਾਦੇਸ਼ ਤੋਂ ਆਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ ।
Numbers 24:17 in Panjabi 17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ । ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ । ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲਿਆ ਨੂੰ ਸੁੱਟੇਗਾ ।
Deuteronomy 23:7 in Panjabi 7 ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ । ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ ।
1 Chronicles 1:53 in Panjabi 53 ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ
Job 2:11 in Panjabi 11 ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫ਼ਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ ।
Job 4:1 in Panjabi 1 ਤਦ ਅਲੀਫ਼ਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
Job 5:12 in Panjabi 12 ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ ।
Psalm 83:4 in Panjabi 4 ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ !
Psalm 137:7 in Panjabi 7 ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
Isaiah 19:11 in Panjabi 11 ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ । ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ ?
Isaiah 29:14 in Panjabi 14 ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ ।
Isaiah 34:1 in Panjabi 1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ !
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 25:21 in Panjabi 21 ਆਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
Jeremiah 49:20 in Panjabi 20 ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਆਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ । ਸੱਚ-ਮੁੱਚ ਉਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਰਾਂਦਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
Ezekiel 25:12 in Panjabi 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
Ezekiel 35:1 in Panjabi 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Daniel 11:41 in Panjabi 41 ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ ।
Joel 3:19 in Panjabi 19 ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Obadiah 1:1 in Panjabi 1 ਓਬਦਯਾਹ ਲਈ ਦਰਸ਼ਨ, - ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, - ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਦੂਤ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ !
Habakkuk 3:3 in Panjabi 3 ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ ।
Malachi 1:3 in Panjabi 3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ ।
Romans 1:22 in Panjabi 22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ ।