Jeremiah 5:24 in Panjabi 24 ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ ।
Other Translations King James Version (KJV) Neither say they in their heart, Let us now fear the LORD our God, that giveth rain, both the former and the latter, in his season: he reserveth unto us the appointed weeks of the harvest.
American Standard Version (ASV) Neither say they in their heart, Let us now fear Jehovah our God, that giveth rain, both the former and the latter, in its season; that preserveth unto us the appointed weeks of the harvest.
Bible in Basic English (BBE) And they do not say in their hearts, Now let us give worship to our God, who gives the rain, the winter and the spring rain, at the right time; who keeps for us the ordered weeks of the grain-cutting.
Darby English Bible (DBY) And they say not in their heart, Let us now fear Jehovah our God, that giveth rain, both the early and the latter, in its season; who preserveth unto us the appointed weeks of harvest.
World English Bible (WEB) Neither say they in their heart, Let us now fear Yahweh our God, who gives rain, both the former and the latter, in its season; who preserves to us the appointed weeks of the harvest.
Young's Literal Translation (YLT) And they have not said in their heart, `Let us fear, we pray you, Jehovah our God, who is giving rain, The sprinkling and the gathered, in its season, The appointed weeks of harvest He keepeth for us.'
Cross Reference Genesis 8:22 in Panjabi 22 ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜੀ ਅਤੇ ਸਾਉਣੀ ਅਤੇ ਦਿਨ- ਰਾਤ ਨਹੀਂ ਮੁੱਕਣਗੇ ।
Deuteronomy 11:13 in Panjabi 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Deuteronomy 28:12 in Panjabi 12 ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ । ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
Job 5:10 in Panjabi 10 ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
Job 36:27 in Panjabi 27 ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦਿਆਂ ਹਨ,
Job 38:37 in Panjabi 37 ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ,
Psalm 147:8 in Panjabi 8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ ।
Isaiah 64:7 in Panjabi 7 ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ ।
Jeremiah 5:22 in Panjabi 22 ਕੀ ਤੁਸੀਂ ਮੈਥੋਂ ਨਹੀਂ ਡਰਦੇ ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸੱਕਦੀਆਂ ।
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Jeremiah 50:5 in Panjabi 5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Hosea 6:1 in Panjabi 1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ ।
Joel 2:23 in Panjabi 23 ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ ।
Amos 4:7 in Panjabi 7 “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ ।
Zechariah 10:1 in Panjabi 1 ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ ।
Matthew 5:45 in Panjabi 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ ।
Acts 14:17 in Panjabi 17 ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ ।
James 5:7 in Panjabi 7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ ।
James 5:17 in Panjabi 17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ ।
Revelation 11:6 in Panjabi 6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ ।