Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Other Translations King James Version (KJV) The prophets prophesy falsely, and the priests bear rule by their means; and my people love to have it so: and what will ye do in the end thereof?
American Standard Version (ASV) the prophets prophesy falsely, and the priests bear rule by their means; and my people love to have it so: and what will ye do in the end thereof?
Bible in Basic English (BBE) The prophets give false words and the priests give decisions by their direction; and my people are glad to have it so: and what will you do in the end?
Darby English Bible (DBY) the prophets prophesy falsehood, and the priests rule by their means; and my people love [to have it] so. But what will ye do in the end thereof?
World English Bible (WEB) the prophets prophesy falsely, and the priests bear rule by their means; and my people love to have it so: and what will you do in the end of it?
Young's Literal Translation (YLT) The prophets have prophesied falsely, And the priests bear rule by their means, And My people have loved `it' so, And what do they at its latter end?
Cross Reference Deuteronomy 32:29 in Panjabi 29 ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
Isaiah 10:3 in Panjabi 3 ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ ?
Isaiah 20:6 in Panjabi 6 ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ ! ਤਾਂ ਹੁਣ ਅਸੀਂ ਕਿਵੇਂ ਬਚਾਂਗੇ ?
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Isaiah 33:14 in Panjabi 14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ ?
Jeremiah 4:30 in Panjabi 30 ਤੂੰ ਹੇ ਉਜਾੜੀਏ, ਕੀ ਕਰਦੀ ਹੈਂ ? ਭਾਵੇਂ ਤੂੰ ਸੂਹਾ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਧਗੜੇ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ ।
Jeremiah 14:14 in Panjabi 14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ । ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ । ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
Jeremiah 22:22 in Panjabi 22 ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ । ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ !
Jeremiah 23:25 in Panjabi 25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ । ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ !
Lamentations 1:9 in Panjabi 9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ ।
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Ezekiel 13:6 in Panjabi 6 ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ ।
Ezekiel 22:14 in Panjabi 14 ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
Micah 2:6 in Panjabi 6 ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ ।
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Zephaniah 2:2 in Panjabi 2 ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ !
Matthew 7:15 in Panjabi 15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
2 Timothy 4:3 in Panjabi 3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।