Jeremiah 50:11 in Panjabi 11 ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ ਬਾਗ ਹੋਵੋ, ਹੇ ਮੇਰੀ ਮਿਲਖ ਨੂੰ ਲੁੱਟਣ ਵਾਲਿਓ ! ਭਾਵੇਂ ਤੁਸੀਂ ਘਾਹ ਉੱਤੇ ਵੱਛੇ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
Other Translations King James Version (KJV) Because ye were glad, because ye rejoiced, O ye destroyers of mine heritage, because ye are grown fat as the heifer at grass, and bellow as bulls;
American Standard Version (ASV) Because ye are glad, because ye rejoice, O ye that plunder my heritage, because ye are wanton as a heifer that treadeth out `the grain', and neigh as strong horses;
Bible in Basic English (BBE) Because you are glad, because you are lifted up with pride, you wasters of my heritage, because you are playing like a young cow put out to grass, and you make a noise like strong horses;
Darby English Bible (DBY) For ye rejoiced, for ye triumphed, ye plunderers of my heritage; for ye have been wanton as the heifer at grass, and neighed as steeds.
World English Bible (WEB) Because you are glad, because you rejoice, O you who plunder my heritage, because you are wanton as a heifer that treads out [the grain], and neigh as strong horses;
Young's Literal Translation (YLT) Because thou rejoicest, because thou exultest, O spoilers of Mine inheritance, Because thou increasest as a heifer `at' the tender grass, And dost cry aloud as bulls,
Cross Reference Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Psalm 22:12 in Panjabi 12 ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
Psalm 74:2 in Panjabi 2 ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾਂ ਹੈ ।
Psalm 79:1 in Panjabi 1 ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ ।
Psalm 83:1 in Panjabi 1 ਗੀਤ । ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ !
Proverbs 17:5 in Panjabi 5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Jeremiah 5:8 in Panjabi 8 ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ ।
Jeremiah 5:28 in Panjabi 28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ ।
Jeremiah 46:21 in Panjabi 21 ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵਹਿੜੀਆਂ ਵਾਂਗੂੰ ਹਨ । ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸੱਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾ ।
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:27 in Panjabi 27 ਉਹ ਦੇ ਸਾਰੇ ਬਲਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ ! ।
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Lamentations 1:21 in Panjabi 21 ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ । ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Ezekiel 25:3 in Panjabi 3 ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ ।
Ezekiel 25:15 in Panjabi 15 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ਼ ਕਰ ਦੇਣ ।
Ezekiel 26:2 in Panjabi 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
Hosea 10:11 in Panjabi 11 ਅਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੌਣ ਦਾ ਸਰਫਾ ਕੀਤਾ, ਮੈਂ ਅਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ ।
Amos 4:1 in Panjabi 1 “ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦਿਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, 'ਮਧ ਲਿਆਓ ਤਾਂ ਜੋ ਅਸੀਂ ਪੀ ਲਈਏ !'
Obadiah 1:12 in Panjabi 12 ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ ! ਤੈਨੂੰ ਯਾਕੂਬ ਦੀ ਅੰਸ ਦੇ ਨਾਸ਼ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ ! ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ !
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Zechariah 14:1 in Panjabi 1 ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ ।
Zechariah 14:12 in Panjabi 12 ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ । ਉਹਨਾਂ ਦਾ ਮਾਸ ਖੜੇ ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ ।