Jeremiah 50:14 in Panjabi 14 ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ ।
Other Translations King James Version (KJV) Put yourselves in array against Babylon round about: all ye that bend the bow, shoot at her, spare no arrows: for she hath sinned against the LORD.
American Standard Version (ASV) Set yourselves in array against Babylon round about, all ye that bend the bow; shoot at her, spare no arrows: for she hath sinned against Jehovah.
Bible in Basic English (BBE) Put your armies in position against Babylon on every side, all you bowmen; let loose your arrows at her, not keeping any back: for she has done evil against the Lord.
Darby English Bible (DBY) Put yourselves in array against Babylon round about, all ye that bend the bow; shoot at her, spare no arrows: for she hath sinned against Jehovah.
World English Bible (WEB) Set yourselves in array against Babylon round about, all you who bend the bow; shoot at her, spare no arrows: for she has sinned against Yahweh.
Young's Literal Translation (YLT) Set yourselves in array against Babylon round about, All ye treading a bow, Shoot at her, have no pity on the arrow, For against Jehovah she hath sinned.
Cross Reference 1 Samuel 17:20 in Panjabi 20 ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ ।
2 Samuel 10:9 in Panjabi 9 ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ ।
Psalm 51:4 in Panjabi 4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ ।
Isaiah 5:28 in Panjabi 28 ਉਨ੍ਹਾਂ ਦੇ ਬਾਣ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ ।
Isaiah 13:4 in Panjabi 4 ਪਹਾੜਾਂ ਉੱਤੇ ਇੱਕ ਰੌਲੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ !
Isaiah 13:17 in Panjabi 17 ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ ।
Jeremiah 46:9 in Panjabi 9 ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਫੂਟੀ ਜਿਹਨਾਂ ਢਾਲਾਂ ਫੜੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ ।
Jeremiah 49:35 in Panjabi 35 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ
Jeremiah 50:7 in Panjabi 7 ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ । ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪਿਉ-ਦਾਦਿਆਂ ਦੀ ਆਸ ।
Jeremiah 50:9 in Panjabi 9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ । ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ । ਉਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀ ਮੁੜਦਾ
Jeremiah 50:11 in Panjabi 11 ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ ਬਾਗ ਹੋਵੋ, ਹੇ ਮੇਰੀ ਮਿਲਖ ਨੂੰ ਲੁੱਟਣ ਵਾਲਿਓ ! ਭਾਵੇਂ ਤੁਸੀਂ ਘਾਹ ਉੱਤੇ ਵੱਛੇ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
Jeremiah 50:29 in Panjabi 29 ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ । ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ । ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
Jeremiah 50:42 in Panjabi 42 ਉਹਨਾਂ ਧਣੁਖ ਅਤੇ ਭਾਲਾ ਫੜਿਆ ਹੈ, ਉਹ ਬੇਤਰਸ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਓਹ ਲੜਾਈ ਲਈ ਇੱਕ ਮਨੁੱਖ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ !
Jeremiah 51:2 in Panjabi 2 ਮੈਂ ਬਾਬਲ ਲਈ ਉਡਾਵੇ ਘੱਲਾਂਗਾ, ਉਹ ਉਸ ਨੂੰ ਉਡਾਉਣਗੇ, ਉਹ ਦੇਸ ਨੂੰ ਸੱਖਣਾ ਕਰਨਗੇ, ਜਦ ਉਹ ਆਲਿਓਂ ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ ।
Jeremiah 51:11 in Panjabi 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ !
Jeremiah 51:27 in Panjabi 27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ !
Habakkuk 2:8 in Panjabi 8 ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ ।
Habakkuk 2:17 in Panjabi 17 ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਂਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ ।
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।