Jeremiah 50:15 in Panjabi 15 ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸਫ਼ੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ । ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ !
Other Translations King James Version (KJV) Shout against her round about: she hath given her hand: her foundations are fallen, her walls are thrown down: for it is the vengeance of the LORD: take vengeance upon her; as she hath done, do unto her.
American Standard Version (ASV) Shout against her round about: she hath submitted herself; her bulwarks are fallen, her walls are thrown down; for it is the vengeance of Jehovah: take vengeance upon her; as she hath done, do unto her.
Bible in Basic English (BBE) Give a loud cry against her on every side; she has given herself up, her supports are overturned, her walls are broken down: for it is the payment taken by the Lord; give her payment; as she has done, so do to her.
Darby English Bible (DBY) Shout against her round about: she hath given her hand; her ramparts are fallen, her walls are thrown down: for this is the vengeance of Jehovah. Take vengeance upon her; as she hath done, do unto her.
World English Bible (WEB) Shout against her round about: she has submitted herself; her bulwarks are fallen, her walls are thrown down; for it is the vengeance of Yahweh: take vengeance on her; as she has done, do to her.
Young's Literal Translation (YLT) Shout against her round about, She hath given forth her hand, Fallen have her foundations, Thrown down have been her walls, For it `is' the vengeance of Jehovah, Be avenged of her, as she did -- do ye to her.
Cross Reference Deuteronomy 32:35 in Panjabi 35 ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ ।
Deuteronomy 32:41 in Panjabi 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
Deuteronomy 32:43 in Panjabi 43 ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪਰਾਸਚਿਤ ਦੇਵੇਗਾ ।
Joshua 6:5 in Panjabi 5 ਜਦ ਉਹ ਦੇਰ ਤੱਕ ਮੇਢੇ ਦੇ ਸਿੰਘਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਚਾਰ-ਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ ।
Joshua 6:20 in Panjabi 20 ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ ।
Judges 1:6 in Panjabi 6 ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ ।
1 Samuel 15:33 in Panjabi 33 ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰਿਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ ।
1 Chronicles 29:24 in Panjabi 24 ਅਤੇ ਸਾਰੇ ਸਰਦਾਰ, ਸੂਰਮੇ, ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰ ਵੀ ਸੁਲੇਮਾਨ ਪਾਤਸ਼ਾਹ ਦੇ ਆਗਿਆਕਾਰੀ ਹੋਏ
2 Chronicles 30:8 in Panjabi 8 ਹੁਣ ਤੁਸੀਂ ਆਪਣੇ ਪਿਉ-ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
Psalm 94:1 in Panjabi 1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !
Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Psalm 149:7 in Panjabi 7 ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
Isaiah 59:17 in Panjabi 17 ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ ।
Isaiah 61:2 in Panjabi 2 ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
Isaiah 63:4 in Panjabi 4 ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ ।
Jeremiah 46:10 in Panjabi 10 ਉਹ ਸੈਨਾਂ ਦੇ ਪ੍ਰਭੁ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ । ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫਰਾਤ ਦਰਿਆ ਕੋਲ ।
Jeremiah 50:14 in Panjabi 14 ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ ।
Jeremiah 50:28 in Panjabi 28 ਬਾਬਲ ਦੇ ਦੇਸ ਵਿੱਚੋਂ ਨੱਠਨ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Jeremiah 51:11 in Panjabi 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ !
Jeremiah 51:14 in Panjabi 14 ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ ਹੈ, ਮੈਂ ਜਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਗੂੰ ਭਰ ਦਿਆਂਗਾ, ਉਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ !
Jeremiah 51:25 in Panjabi 25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ ।
Jeremiah 51:36 in Panjabi 36 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁੱਕਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Jeremiah 51:58 in Panjabi 58 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸਫ਼ੀਲ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ ।
Jeremiah 51:64 in Panjabi 64 ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ । ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ ।
Lamentations 5:6 in Panjabi 6 ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ ।
Ezekiel 17:18 in Panjabi 18 ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁੱਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ ।
Ezekiel 21:22 in Panjabi 22 ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ ।
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Matthew 7:2 in Panjabi 2 ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ ।
Luke 21:22 in Panjabi 22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Romans 12:19 in Panjabi 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।
Revelation 16:6 in Panjabi 6 ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ ! ਉਹ ਇਸੇ ਦੇ ਯੋਗ ਹਨ ! ।
Revelation 18:6 in Panjabi 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।