Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Other Translations King James Version (KJV) Israel is a scattered sheep; the lions have driven him away: first the king of Assyria hath devoured him; and last this Nebuchadrezzar king of Babylon hath broken his bones.
American Standard Version (ASV) Israel is a hunted sheep; the lions have driven him away: first, the king of Assyria devoured him; and now at last Nebuchadrezzar king of Babylon hath broken his bones.
Bible in Basic English (BBE) Israel is a wandering sheep; the lions have been driving him away: first he was attacked by the king of Assyria, and now his bones have been broken by Nebuchadrezzar, king of Babylon.
Darby English Bible (DBY) Israel is a hunted sheep; the lions have driven him away: first the king of Assyria devoured him, and last this Nebuchadrezzar king of Babylon hath broken his bones.
World English Bible (WEB) Israel is a hunted sheep; the lions have driven him away: first, the king of Assyria devoured him; and now at last Nebuchadrezzar king of Babylon has broken his bones.
Young's Literal Translation (YLT) A scattered sheep is Israel, lions have driven away, At first, devour him did the king of Asshur, And now, at last, broken his bone Hath Nebuchadrezzar king of Babylon.
Cross Reference 2 Kings 15:29 in Panjabi 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ-ਬੈਤ-ਮਆਕਾਹ, ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ ।
2 Kings 17:6 in Panjabi 6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ ।
2 Kings 18:9 in Panjabi 9 ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ ।
2 Kings 24:1 in Panjabi 1 ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਰਾਜਾ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ
2 Chronicles 28:20 in Panjabi 20 ਅਤੇ ਅੱਸ਼ੂਰ ਦਾ ਪਾਤਸ਼ਾਹ ਤਿਗਲਥ ਪਿਲਨਾਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
2 Chronicles 32:1 in Panjabi 1 ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
2 Chronicles 33:11 in Panjabi 11 ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
2 Chronicles 36:1 in Panjabi 1 ਤਦ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤਰ ਯਹੋਆਹਾਜ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ
Isaiah 7:17 in Panjabi 17 ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ ।
Isaiah 8:7 in Panjabi 7 ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ ।
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 36:1 in Panjabi 1 ਹਿਜ਼ਕੀਯਾਹ ਰਾਜਾ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦਾ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Jeremiah 2:15 in Panjabi 15 ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ ।
Jeremiah 4:7 in Panjabi 7 ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ । ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ ।
Jeremiah 5:6 in Panjabi 6 ਇਸ ਲਈ ਜੰਗਲ ਦਾ ਬਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ,- ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ ।
Jeremiah 23:1 in Panjabi 1 ਹਾਇ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ !
Jeremiah 39:1 in Panjabi 1 ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਨੌਵੇਂ ਸਾਲ ਦੇ ਦੱਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੋਜ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ
Jeremiah 49:19 in Panjabi 19 ਵੇਖ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉੱਥੋਂ ਉਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁੱਕਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ ?
Jeremiah 50:6 in Panjabi 6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ । ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Jeremiah 51:38 in Panjabi 38 ਉਹ ਇਕੱਠੇ ਜੁਆਨ ਬਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੀਹਣੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ ।
Jeremiah 52:1 in Panjabi 1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ
Ezekiel 34:5 in Panjabi 5 ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ ।
Ezekiel 34:12 in Panjabi 12 ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ । ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ ।
Daniel 6:24 in Panjabi 24 ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ ।
Joel 3:2 in Panjabi 2 ਉਸ ਸਮੇਂ ਮੈਂ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਹਨਾਂ ਨੂੰ ਯਹੋਸ਼ਾਫਾਟ ਦੀ ਘਾਟੀ ਵਿੱਚ ਉਤਾਰ ਲਿਆਵਾਂਗਾ, ਅਤੇ ਉੱਥੇ ਮੈਂ ਆਪਣੀ ਪਰਜਾ ਅਤੇ ਆਪਣੇ ਨਿੱਜ-ਭਾਗ ਇਸਰਾਏਲ ਦੇ ਕਾਰਨ ਉਹਨਾਂ ਦਾ ਨਿਆਂ ਕਰਾਂਗਾ, ਕਿਉਂ ਜੋ ਉਹਨਾਂ ਨੇ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਮੇਰੇ ਦੇਸ਼ ਨੂੰ ਵੰਡ ਲਿਆ,
Matthew 9:36 in Panjabi 36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ ।
Luke 15:4 in Panjabi 4 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ ?
John 10:10 in Panjabi 10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ ।
1 Peter 2:25 in Panjabi 25 ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।