Jeremiah 50:19 in Panjabi 19 ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ । ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ
Other Translations King James Version (KJV) And I will bring Israel again to his habitation, and he shall feed on Carmel and Bashan, and his soul shall be satisfied upon mount Ephraim and Gilead.
American Standard Version (ASV) And I will bring Israel again to his pasture, and he shall feed on Carmel and Bashan, and his soul shall be satisfied upon the hills of Ephraim and in Gilead.
Bible in Basic English (BBE) And I will make Israel come back to his resting-place, and he will get his food on Carmel and Bashan, and have his desire in full measure on the hills of Ephraim and in Gilead.
Darby English Bible (DBY) And I will bring Israel again to his pasture, and he shall feed on Carmel and Bashan, and his soul shall be satisfied upon mount Ephraim and in Gilead.
World English Bible (WEB) I will bring Israel again to his pasture, and he shall feed on Carmel and Bashan, and his soul shall be satisfied on the hills of Ephraim and in Gilead.
Young's Literal Translation (YLT) And I have brought back Israel unto his habitation, And he hath fed on Carmel, and on Bashan. And in mount Ephraim, and on Gilead is his soul satisfied.
Cross Reference Numbers 32:1 in Panjabi 1 ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ ।
Joshua 17:15 in Panjabi 15 ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫਰਿੱਜ਼ੀਆਂ ਅਤੇ ਰਫਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਅਫ਼ਰਾਈਮ ਦਾ ਪਹਾੜ ਤੰਗ ਹੈ ।
Song of Solomon 6:5 in Panjabi 5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ ! ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ ।
Isaiah 33:9 in Panjabi 9 ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ ।
Isaiah 35:2 in Panjabi 2 ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ ।
Isaiah 65:9 in Panjabi 9 ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਹਾੜ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ ।
Jeremiah 3:18 in Panjabi 18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ ।
Jeremiah 23:3 in Panjabi 3 ਮੈਂ ਆਪਣੇ ਇੱਜੜ ਦੇ ਬੱਕੀਏ ਉਹਨਾਂ ਦੇਸਾਂ ਵਿੱਚੋਂ ਇੱਕਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ । ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
Jeremiah 24:6 in Panjabi 6 ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ । ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ । ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ ।
Jeremiah 31:6 in Panjabi 6 ਇੱਕ ਦਿਨ ਆਵੇਗਾ ਕਿ ਅਫਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ ! ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 31:14 in Panjabi 14 ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ ।
Jeremiah 31:25 in Panjabi 25 ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Jeremiah 33:7 in Panjabi 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Ezekiel 11:17 in Panjabi 17 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ ।
Ezekiel 34:13 in Panjabi 13 ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ । ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ ।
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
Ezekiel 36:33 in Panjabi 33 ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ ।
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
Ezekiel 38:8 in Panjabi 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Obadiah 1:17 in Panjabi 17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ ।
Micah 7:14 in Panjabi 14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।