Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Other Translations King James Version (KJV) Declare ye among the nations, and publish, and set up a standard; publish, and conceal not: say, Babylon is taken, Bel is confounded, Merodach is broken in pieces; her idols are confounded, her images are broken in pieces.
American Standard Version (ASV) Declare ye among the nations and publish, and set up a standard; publish, and conceal not: say, Babylon is taken, Bel is put to shame, Merodach is dismayed; her images are put to shame, her idols are dismayed.
Bible in Basic English (BBE) Give it out among the nations, make it public, and let the flag be lifted up; give the word and keep nothing back; say, Babylon is taken, Bel is put to shame, Merodach is broken, her images are put to shame, her gods are broken.
Darby English Bible (DBY) Declare ye among the nations, and publish, and lift up a banner; publish, conceal not! Say, Babylon is taken, Bel is put to shame, Merodach is dismayed: her images are put to shame, her idols are dismayed.
World English Bible (WEB) Declare you among the nations and publish, and set up a standard; publish, and don't conceal: say, Babylon is taken, Bel is disappointed, Merodach is dismayed; her images are disappointed, her idols are dismayed.
Young's Literal Translation (YLT) `Declare ye among nations, and sound, And lift up an ensign, sound, do not hide, Say ye: Captured hath been Babylon, Put to shame hath been Bel, Broken hath been Merodach, Put to shame have been her grievous things, Broken have been her idols.
Cross Reference Psalm 64:9 in Panjabi 9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ ।
Psalm 96:3 in Panjabi 3 ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਣਨ ਕਰੋ ।
Isaiah 12:4 in Panjabi 4 ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ ।
Isaiah 13:2 in Panjabi 2 ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ !
Isaiah 21:9 in Panjabi 9 ਅਤੇ ਵੇਖੋ ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ ।
Isaiah 37:19 in Panjabi 19 ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਪਰ ਮਨੁੱਖ ਦੀ ਦਸਤਕਾਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ ।
Isaiah 39:1 in Panjabi 1 ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ ।
Isaiah 46:1 in Panjabi 1 ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ ।
Isaiah 48:6 in Panjabi 6 ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ ।
Isaiah 66:18 in Panjabi 18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ ।
Jeremiah 4:16 in Panjabi 16 ਤੁਸੀਂ ਕੌਮਾਂ ਨੂੰ ਚੇਤੇ ਕਰਾਓ,- ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ !
Jeremiah 6:18 in Panjabi 18 ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ ।
Jeremiah 31:10 in Panjabi 10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Jeremiah 43:12 in Panjabi 12 ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ । ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ
Jeremiah 46:14 in Panjabi 14 ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ ਦੁਆਲਿਓਂ ਖਾ ਲਵੇਗੀ !
Jeremiah 50:46 in Panjabi 46 ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ ! ।
Jeremiah 51:8 in Panjabi 8 ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ ।
Jeremiah 51:31 in Panjabi 31 ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਰਾਜਾ ਨੂੰ ਦੱਸਣ ਲਈ, ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Jeremiah 51:47 in Panjabi 47 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ ।
Jeremiah 51:52 in Panjabi 52 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ !
Jeremiah 52:31 in Panjabi 31 ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਪੰਜੀਵੇਂ ਦਿਨ ਇਸ ਤਰ੍ਹਾਂ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Revelation 14:6 in Panjabi 6 ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ ।
Revelation 18:2 in Panjabi 2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ ।