Jeremiah 50:26 in Panjabi 26 ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖਾਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ !
Other Translations King James Version (KJV) Come against her from the utmost border, open her storehouses: cast her up as heaps, and destroy her utterly: let nothing of her be left.
American Standard Version (ASV) Come against her from the utmost border; open her store-houses; cast her up as heaps, and destroy her utterly; let nothing of her be left.
Bible in Basic English (BBE) Come up against her one and all, let her store-houses be broken open: make her into a mass of stones, give her to the curse, till there is nothing of her to be seen.
Darby English Bible (DBY) Come ye against her from every quarter, open her storehouses; pile her up like sheaves, and destroy her utterly: let nothing of her be left.
World English Bible (WEB) Come against her from the utmost border; open her store-houses; cast her up as heaps, and destroy her utterly; let nothing of her be left.
Young's Literal Translation (YLT) Come ye in to her from the extremity, Open ye her storehouses, Raise her up as heaps, and devote her, Let her have no remnant.
Cross Reference Isaiah 5:26 in Panjabi 26 ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 14:23 in Panjabi 23 ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Isaiah 25:10 in Panjabi 10 ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
Isaiah 45:3 in Panjabi 3 ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ ।
Isaiah 63:3 in Panjabi 3 ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ-ਦੇਸ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ । ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ !
Jeremiah 50:10 in Panjabi 10 ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ ।
Jeremiah 50:13 in Panjabi 13 ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ ।
Jeremiah 50:15 in Panjabi 15 ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸਫ਼ੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ । ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ !
Jeremiah 50:23 in Panjabi 23 ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ !
Jeremiah 50:41 in Panjabi 41 ਵੇਖੋ, ਉੱਤਰ ਵੱਲੋਂ ਇੱਕ ਉਮੱਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੇ ਇੱਕ ਪਾਸੇ ਵੱਲੋਂ ਉਹ ਉਕਸਾਏ ਗਏ ਹਨ ।
Jeremiah 51:25 in Panjabi 25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Jeremiah 51:64 in Panjabi 64 ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ । ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ ।
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Revelation 14:19 in Panjabi 19 ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ ।
Revelation 18:21 in Panjabi 21 ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ !
Revelation 19:15 in Panjabi 15 ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਂ ਦੇ ਚੁਬੱਚੇ ਨੂੰ ਲਿਤਾੜਦਾ ਹੈ ।