Jeremiah 50:34 in Panjabi 34 ਉਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁੱਕਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ ।
Other Translations King James Version (KJV) Their Redeemer is strong; the LORD of hosts is his name: he shall throughly plead their cause, that he may give rest to the land, and disquiet the inhabitants of Babylon.
American Standard Version (ASV) Their Redeemer is strong; Jehovah of hosts is his name: he will thoroughly plead their cause, that he may give rest to the earth, and disquiet the inhabitants of Babylon.
Bible in Basic English (BBE) Their saviour is strong; the Lord of armies is his name: he will certainly take up their cause, so that he may give rest to the earth and trouble to the people of Babylon.
Darby English Bible (DBY) Their Redeemer is strong; Jehovah of hosts is his name: he will thoroughly plead their cause, that he may give rest to the land, and disquiet the inhabitants of Babylon.
World English Bible (WEB) Their Redeemer is strong; Yahweh of Hosts is his name: he will thoroughly plead their cause, that he may give rest to the earth, and disquiet the inhabitants of Babylon.
Young's Literal Translation (YLT) Their Redeemer `is' strong, Jehovah of Hosts `is' His name, He doth thoroughly plead their cause, So as to cause the land to rest, And He hath given trouble to the inhabitants of Babylon.
Cross Reference Exodus 6:6 in Panjabi 6 ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ ।
Psalm 35:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ ।
Psalm 43:1 in Panjabi 1 ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ !
Proverbs 22:23 in Panjabi 23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ ।
Proverbs 23:11 in Panjabi 11 ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ ।
Isaiah 14:3 in Panjabi 3 ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 43:14 in Panjabi 14 ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ ।
Isaiah 44:6 in Panjabi 6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 47:4 in Panjabi 4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 51:22 in Panjabi 22 ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ ।
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Jeremiah 15:21 in Panjabi 21 ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ ।
Jeremiah 51:19 in Panjabi 19 ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਨਹਾਰ ਹੈ, ਉਹ ਉਸ ਦੀ ਮਿਲਖ ਦਾ ਗੋਤ ਹੈ, - ਸੈਨਾ ਦਾ ਯਹੋਵਾਹ ਉਸ ਦਾ ਨਾਮ ਹੈ ।
Jeremiah 51:36 in Panjabi 36 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁੱਕਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ ।
Micah 4:10 in Panjabi 10 ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ ।
Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
2 Thessalonians 1:6 in Panjabi 6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ ।
Revelation 18:8 in Panjabi 8 ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ !
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,