Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Other Translations King James Version (KJV) In those days, and in that time, saith the LORD, the children of Israel shall come, they and the children of Judah together, going and weeping: they shall go, and seek the LORD their God.
American Standard Version (ASV) In those days, and in that time, saith Jehovah, the children of Israel shall come, they and the children of Judah together; they shall go on their way weeping, and shall seek Jehovah their God.
Bible in Basic English (BBE) In those days and in that time, says the Lord, the children of Israel will come, they and the children of Judah together; they will go on their way weeping and making prayer to the Lord their God.
Darby English Bible (DBY) In those days, and at that time, saith Jehovah, the children of Israel shall come, they and the children of Judah together, going and weeping as they go, and shall seek Jehovah their God.
World English Bible (WEB) In those days, and in that time, says Yahweh, the children of Israel shall come, they and the children of Judah together; they shall go on their way weeping, and shall seek Yahweh their God.
Young's Literal Translation (YLT) In those days, and at that time, An affirmation of Jehovah, Come in do sons of Israel, They and sons of Judah together, Going on and weeping they go, And Jehovah their God they seek.
Cross Reference Ezra 3:12 in Panjabi 12 ਪਰੰਤੂ ਜਾਜਕਾਂ ਅਤੇ ਲੇਵੀਆਂ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਵਿੱਚੋਂ ਬਹੁਤ ਸਾਰੇ ਬਜ਼ੁਰਗ ਲੋਕ, ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ, ਜਿਸ ਵੇਲੇ ਇਸ ਭਵਨ ਦੀ ਨੀਂਹ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਰੱਖੀ ਗਈ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ, ਅਤੇ ਬਹੁਤੇ ਅਨੰਦ ਹੋ ਕੇ ਉੱਚੇ ਸ਼ਬਦ ਨਾਲ ਲਲਕਾਰੇ ।
Psalm 105:4 in Panjabi 4 ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ ।
Psalm 126:4 in Panjabi 4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ !
Isaiah 11:12 in Panjabi 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ ।
Isaiah 14:1 in Panjabi 1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ ।
Isaiah 45:19 in Panjabi 19 ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ”, ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Isaiah 63:4 in Panjabi 4 ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ ।
Jeremiah 3:16 in Panjabi 16 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ”, ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਵੇਖ ਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 31:6 in Panjabi 6 ਇੱਕ ਦਿਨ ਆਵੇਗਾ ਕਿ ਅਫਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ ! ।
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ
Jeremiah 33:6 in Panjabi 6 ਵੇਖੋ, ਮੈਂ ਏਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਂਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ
Jeremiah 33:15 in Panjabi 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
Jeremiah 50:19 in Panjabi 19 ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ । ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 51:47 in Panjabi 47 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ ।
Ezekiel 37:16 in Panjabi 16 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਅਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ ।”
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Hosea 1:11 in Panjabi 11 ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ । ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Joel 2:12 in Panjabi 12 ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ ।
Zechariah 8:21 in Panjabi 21 ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
James 4:9 in Panjabi 9 ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ । ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ ।