Jeremiah 50:6 in Panjabi 6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ । ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
Other Translations King James Version (KJV) My people hath been lost sheep: their shepherds have caused them to go astray, they have turned them away on the mountains: they have gone from mountain to hill, they have forgotten their restingplace.
American Standard Version (ASV) My people have been lost sheep: their shepherds have caused them to go astray; they have turned them away on the mountains; they have gone from mountain to hill; they have forgotten their resting-place.
Bible in Basic English (BBE) My people have been wandering sheep: their keepers have made them go out of the right way, turning them loose on the mountains: they have gone from mountain to hill, having no memory of their resting-place.
Darby English Bible (DBY) My people are lost sheep; their shepherds have caused them to go astray, they turned them away on the mountains: they went from mountain to hill, they forgot their resting-place.
World English Bible (WEB) My people have been lost sheep: their shepherds have caused them to go astray; they have turned them away on the mountains; they have gone from mountain to hill; they have forgotten their resting-place.
Young's Literal Translation (YLT) A perishing flock hath My people been, Their shepherds have caused them to err, `To' the mountains causing them to go back, From mountain unto hill they have gone, They have forgotten their crouching-place.
Cross Reference Psalm 23:2 in Panjabi 2 ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆ ਕੋਲ ਲੈ ਜਾਂਦਾ ਹੈ ।
Psalm 32:7 in Panjabi 7 ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ । ਸਲਹ ।
Psalm 90:1 in Panjabi 1 ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 116:7 in Panjabi 7 ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
Psalm 119:176 in Panjabi 176 ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ ।
Song of Solomon 1:7 in Panjabi 7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ ?
Isaiah 30:15 in Panjabi 15 ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Jeremiah 2:20 in Panjabi 20 ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ । ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁੱਕ ਗਈ ।
Jeremiah 2:32 in Panjabi 32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ ।
Jeremiah 3:6 in Panjabi 6 ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਅਾਕੀ ਇਸਰਾਏਲ ਨੇ ਕੀਤਾ ? ਉਹ ਹਰੇਕ ਉੱਚੇ ਪਹਾੜ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਜ਼ਨਾਹ ਕੀਤਾ
Jeremiah 3:23 in Panjabi 23 ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ।
Jeremiah 10:21 in Panjabi 21 ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ ।
Jeremiah 23:11 in Panjabi 11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ ।
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:19 in Panjabi 19 ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ । ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ
Ezekiel 34:4 in Panjabi 4 ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ ।
Ezekiel 34:14 in Panjabi 14 ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ ।
Ezekiel 34:25 in Panjabi 25 ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ । ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ ।
Zechariah 11:4 in Panjabi 4 ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਰਾ ਜੋ ਵੱਢੀਆਂ ਜਾਣ ਵਾਲੀਆਂ ਹਨ ।
Matthew 9:36 in Panjabi 36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ ।
Matthew 10:6 in Panjabi 6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ ।
Matthew 15:24 in Panjabi 24 ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Luke 15:4 in Panjabi 4 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ ?
1 Peter 2:25 in Panjabi 25 ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।