Jeremiah 51:24 in Panjabi 24 ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Other Translations King James Version (KJV) And I will render unto Babylon and to all the inhabitants of Chaldea all their evil that they have done in Zion in your sight, saith the LORD.
American Standard Version (ASV) And I will render unto Babylon and to all the inhabitants of Chaldea all their evil that they have done in Zion in your sight, saith Jehovah.
Bible in Basic English (BBE) And I will give to Babylon, and to all the people of Chaldaea, their reward for all the evil they have done in Zion before your eyes, says the Lord.
Darby English Bible (DBY) And I will render unto Babylon and to all the inhabitants of Chaldea, in your sight, all their evil which they have done in Zion, saith Jehovah.
World English Bible (WEB) I will render to Babylon and to all the inhabitants of Chaldea all their evil that they have done in Zion in your sight, says Yahweh.
Young's Literal Translation (YLT) And I have recompensed to Babylon, And to all inhabitants of Chaldea, All the evil that they have done in Zion, Before your eyes -- an affirmation of Jehovah.
Cross Reference Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Isaiah 51:22 in Panjabi 22 ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ ।
Isaiah 61:2 in Panjabi 2 ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Isaiah 66:6 in Panjabi 6 ਸ਼ਹਿਰ ਤੋਂ ਰੌਲੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ !
Jeremiah 50:15 in Panjabi 15 ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸਫ਼ੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ । ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ !
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:28 in Panjabi 28 ਬਾਬਲ ਦੇ ਦੇਸ ਵਿੱਚੋਂ ਨੱਠਨ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 51:11 in Panjabi 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ !
Jeremiah 51:35 in Panjabi 35 ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ !
Jeremiah 51:49 in Panjabi 49 ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ !
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !
Revelation 18:24 in Panjabi 24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ !
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।