Jeremiah 51:36 in Panjabi 36 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁੱਕਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ ।
Other Translations King James Version (KJV) Therefore thus saith the LORD; Behold, I will plead thy cause, and take vengeance for thee; and I will dry up her sea, and make her springs dry.
American Standard Version (ASV) Therefore thus saith Jehovah: Behold, I will plead thy cause, and take vengeance for thee; and I will dry up her sea, and make her fountain dry.
Bible in Basic English (BBE) For this reason the Lord has said: See, I will give support to your cause, and take payment for what you have undergone; I will make her sea dry, and her fountain without water.
Darby English Bible (DBY) Therefore thus saith Jehovah: Behold, I will plead thy cause, and take vengeance for thee; and I will dry up her sea, and make her spring dry.
World English Bible (WEB) Therefore thus says Yahweh: Behold, I will plead your cause, and take vengeance for you; and I will dry up her sea, and make her fountain dry.
Young's Literal Translation (YLT) Therefore, thus said Jehovah: Lo, I am pleading thy cause, And I have avenged thy vengeance, And dried up its sea, and made its fountains dry.
Cross Reference Deuteronomy 32:35 in Panjabi 35 ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ ।
Deuteronomy 32:43 in Panjabi 43 ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪਰਾਸਚਿਤ ਦੇਵੇਗਾ ।
Psalm 94:1 in Panjabi 1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !
Psalm 107:33 in Panjabi 33 ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
Psalm 140:12 in Panjabi 12 ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ ।
Proverbs 22:23 in Panjabi 23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ ।
Proverbs 23:11 in Panjabi 11 ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ ।
Isaiah 43:14 in Panjabi 14 ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ ।
Isaiah 44:27 in Panjabi 27 ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 50:38 in Panjabi 38 ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ ! ਕਿਉਂ ਜੋ ਇਹ ਘੜੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਹੋਏ ਹਨ ! ।
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Micah 7:8 in Panjabi 8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ ।
Habakkuk 2:8 in Panjabi 8 ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ ।
Romans 12:19 in Panjabi 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ।
Hebrews 10:30 in Panjabi 30 ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ ।
Revelation 16:12 in Panjabi 12 ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,