Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Other Translations King James Version (KJV) And I will punish Bel in Babylon, and I will bring forth out of his mouth that which he hath swallowed up: and the nations shall not flow together any more unto him: yea, the wall of Babylon shall fall.
American Standard Version (ASV) And I will execute judgment upon Bel in Babylon, and I will bring forth out of his mouth that which he hath swallowed up; and the nations shall not flow any more unto him: yea, the wall of Babylon shall fall.
Bible in Basic English (BBE) And I will send punishment on Bel in Babylon, and take out of his mouth what went into it; no longer will the nations be flowing together to him: truly, the wall of Babylon will come down.
Darby English Bible (DBY) And I will punish Bel in Babylon, and I will bring forth out of his mouth what he hath swallowed up; and the nations shall not flow together any more unto him: yea, the wall of Babylon is fallen.
World English Bible (WEB) I will execute judgment on Bel in Babylon, and I will bring forth out of his mouth that which he has swallowed up; and the nations shall not flow any more to him: yes, the wall of Babylon shall fall.
Young's Literal Translation (YLT) And I have seen after Bel in Babylon, And I have brought forth that which he swallowed -- from his mouth, And flow no more unto him do nations, Also the wall of Babylon hath fallen.
Cross Reference 2 Chronicles 36:7 in Panjabi 7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ
Ezra 1:7 in Panjabi 7 ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 46:1 in Panjabi 1 ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ ।
Isaiah 60:5 in Panjabi 5 ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ ।
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Jeremiah 50:15 in Panjabi 15 ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸਫ਼ੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ । ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ !
Jeremiah 51:18 in Panjabi 18 ਉਹ ਫੋਕੇ ਹਨ ਅਤੇ ਧੋਖੇ ਦਾ ਕੰਮ ਹੈ, ਉਹ ਆਪਣੀ ਸਜ਼ਾ ਦੇ ਵੇਲੇ ਨਾਸ ਹੋ ਜਾਣਗੇ ।
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Jeremiah 51:47 in Panjabi 47 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ ।
Jeremiah 51:53 in Panjabi 53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ ।
Jeremiah 51:58 in Panjabi 58 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸਫ਼ੀਲ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ ।
Daniel 1:2 in Panjabi 2 ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ । ਉਹ ਉਹਨਾਂ ਨੂੰ ਸ਼ਿਨਆਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ ।
Daniel 3:2 in Panjabi 2 ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਉਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ।
Daniel 3:29 in Panjabi 29 ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ !
Daniel 4:1 in Panjabi 1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ !
Daniel 4:22 in Panjabi 22 ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ ।
Daniel 5:2 in Panjabi 2 ਬੇਲਸ਼ਸੱਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਉਹਨਾਂ ਵਿੱਚੋਂ ਨਸ਼ਾ ਪੀਣ ।
Daniel 5:19 in Panjabi 19 ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ । ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ । ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ ।
Daniel 5:26 in Panjabi 26 ਅਤੇ “ਮਨੇ “ ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ ।
Daniel 5:31 in Panjabi 31 ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ ।
Revelation 18:9 in Panjabi 9 ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ ।